ਮੋਦੀ ਸਰਕਾਰ ਦੇ ਇੱਕ ਸਾਲ ਪੂਰੇ ਹੋਣ 'ਤੇ ਚੰਡੀਗੜ੍ਹ ਭਾਜਪਾ ਨੇ ਗਿਣਾਈਆਂ ਪ੍ਰਾਪਤੀਆਂ - ਚੰਡੀਗੜ੍ਹ ਭਾਜਪਾ ਇਕਾਈ
ਚੰਡੀਗੜ੍ਹ: ਕੇਂਦਰ ਵਿੱਚ ਭਾਜਪਾ ਸਰਕਾਰ ਦੇ ਦੂਜੇ ਕਾਰਜਕਾਲ ਦੇ ਇੱਕ ਸਾਲ ਪੂਰੇ ਹੋਣ 'ਤੇ ਚੰਡੀਗੜ੍ਹ ਭਾਜਪਾ ਇਕਾਈ ਨੇ ਪ੍ਰੈੱਸ ਕਾਨਫਰੰਸ ਕਰਕੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ। ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਅਰੁਣ ਸੂਦ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਇਨ੍ਹਾਂ ਛੇ ਸਾਲਾਂ ਵਿੱਚ ਦੇਸ਼ ਨੂੰ ਤਰੱਕੀ ਦੀ ਰਾਹ 'ਤੇ ਤੌਰਿਆ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਭਾਜਪਾ ਦੇ ਸਾਰੇ ਮੋਰਚਿਆਂ ਵੱਲੋਂ ਵਰਚੁਅਲ ਰੈਲੀਆਂ ਕਰ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ।