ਕਿਸਾਨਾਂ ਨੇ ਨਹੀਂ ਪੜ੍ਹਿਆ ਖੇਤੀ ਕਾਨੂੰਨ, ਵਿਰੋਧੀ ਧਿਰਾਂ ਗੁਮਰਾਹ ਕਰ ਰਹੀਆਂ ਨੇ ਕਿਸਾਨਾਂ ਨੂੰ: ਅਰੁਣ ਸੂਦ
ਚੰਡੀਗੜ੍ਹ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ, ਹਰਿਆਣਾ ਅਤੇ ਹੋਰ ਜਗ੍ਹਾ 'ਤੇ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਉੱਥੇ ਹੀ ਦੂਜੇ ਪਾਸੇ ਭਾਜਪਾ ਜਨ ਜਾਗਰਣ ਮੁਹਿੰਮ ਸ਼ੁਰੂ ਕਰਕੇ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਦੇ ਫਾਇਦਿਆਂ ਬਾਰੇ ਸਮਝਾਉਣ 'ਤੇ ਲੱਗੀ ਹੋਈ ਹੈ। ਇਸੇ ਤਹਿਤ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਚੰਡੀਗੜ੍ਹ ਦੇ ਭਾਜਪਾ ਪ੍ਰਧਾਨ ਅਰੁਣ ਸੂਦ ਨੇ ਕਿਹਾ ਕਿ ਕਿਸਾਨਾਂ ਨੇ ਇਹ ਕਾਨੂੰਨ ਪੜ੍ਹੇ ਹੀ ਨਹੀਂ ਹਨ। ਉਨ੍ਹਾਂ ਨੇ ਕਿਹਾ ਕਿ ਵਿਰੋਧੀ ਧਿਰਾਂ ਪੰਜਾਬ ਵਿੱਚ ਆਉਣ ਵਾਲੀਆਂ 2022 ਦੀਆਂ ਚੋਣਾਂ ਦੇ ਕਾਰਨ ਕਿਸਾਨਾਂ ਨੂੰ ਗੁਮਰਾਹ ਕਰਨ 'ਤੇ ਲੱਗੀਆਂ ਹੋਈਆਂ ਹਨ।