ਕਿਸਾਨਾਂ ਦੇ ਹੱਕ 'ਚ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਨੇ ਕੀਤਾ ਹਾਈਵੇ ਜਾਮ - ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਪ੍ਰਦਰਸ਼ਨ
ਹੁਸ਼ਿਆਰਪੁਰ: ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਗੜ੍ਹਸ਼ੰਕਰ ਦੇ ਬਲਾਕ ਮਾਹਿਲਪੁਰ ਵਿਖੇ ਕਿਸਾਨਾਂ ਦੇ ਹੱਕ 'ਚ ਰੋਸ ਮਾਰਚ ਕੀਤਾ ਤੇ ਹਾਈਵੇ ਜਾਮ ਕੀਤਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਜਦੋਂ ਦੀ ਸੱਤਾ ਵਿੱਚ ਆਈ ਹੈ, ਹਰ ਵਰਗ ਨੂੰ ਦੁਖੀ ਕਰ ਕੇ ਰੱਖਿਆ ਹੈ। ਇਹ ਸਰਕਾਰ ਸਿਰਫ਼ ਕਾਰਪੋਰੇਟ ਘਰਾਣਿਆਂ ਦੇ ਵਿਕਾਸ ਉੱਪਰ ਜ਼ੋਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਦੇਸ਼ ਦੇ ਕਿਸਾਨ ਵਿਰੋਧੀ ਕਾਨੂੰਨ ਲਿਆ ਕੇ ਸਪੱਸ਼ਟ ਕਰ ਦਿੱਤਾ ਹੈ ਕਿ ਮੋਦੀ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਲਈ ਨਹੀਂ ਸਗੋਂ ਪੂੰਜੀਪਤੀਆਂ ਲਈ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਬੁਲਾ ਕੇ ਕੋਈ ਵੀ ਗੱਲਬਾਤ ਨਾ ਕਰਨਾ ਇੱਕ ਹੰਕਾਰੀ ਹਾਕਮ ਦਾ ਅਕਸ ਦਰਸਾਉਂਦਾ ਹੈ। ਇਸ ਦੇ ਨਾਲ ਹੀ ਆਂਗਣਵਾੜੀ ਮੁਲਾਜ਼ਮਾਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਕਿਸਾਨ ਅੰਦੋਲਨ ਚੱਲੇਗਾ ਉਹ ਸੰਘਰਸ਼ ਵਿੱਚ ਨਾਲ ਹਨ।