ਚੰਡੀਗੜ੍ਹ: ਸ਼ਹਿਰ 'ਚ ਵਧੇ ਕੋਰੋਨਾ ਮਾਮਲਿਆਂ ਨੂੰ ਵੇਖ ਪੁਲਿਸ ਹੋਈ ਸਖ਼ਤ - Chandigarh police
ਚੰਡੀਗੜ੍ਹ : ਸ਼ਹਿਰ ਵਿੱਚ ਵਧ ਰਹੇ ਕੋਰੋਨਾ ਦੇ ਕਹਿਰ ਨੂੰ ਵੇਖਦੇ ਹੋਏ ਪੁਲਿਸ ਨੇ ਵੀ ਸਖ਼ਤੀ ਸ਼ੁਰੂ ਕਰ ਦਿੱਤੀ ਹੈ। ਸ਼ਹਿਰ ਦੇ ਸੈਕਟਰ 30-ਬੀ ਅਤੇ ਬਾਪੂਧਾਮ ਕਲੋਨੀ ਵਿੱਚ ਕੋਰੋਨਾ ਦੇ ਵਧੇ ਕੇਸਾਂ ਕਾਰਨ ਪੁਲਿਸ ਨੇ ਇਲਾਕੇ ਵਿੱਚ ਗਸ਼ਤ ਵਧਾ ਦਿੱਤੀ ਹੈ। ਜਿਸ ਵਿੱਚ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਗਈ ਹੈ। ਪੁਲਿਸ ਨੇ ਲੋਕਾਂ ਨੂੰ ਕਿਹਾ ਕਿ ਜੇਕਰ ਉਹ ਇਸ ਤਰ੍ਹਾਂ ਨਹੀਂ ਕਰਦੇ ਤਾਂ ਉਨ੍ਹਾਂ 'ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।