ਹੋਲੀ ਦੇ ਤਿਉਹਾਰ ਨੂੰ ਲੈ ਚੰਡੀਗੜ੍ਹ ਪੁਲਿਸ ਨੇ ਕੀਤੇ ਪੁਖਤਾ ਪ੍ਰਬੰਧ - chandigarh drung and drive
ਦੇਸ਼ ਹੋਲੀ ਦੇ ਤਿਉਹਾਰ ਨੂੰ ਮਨਾਉਣ ਲਈ ਪੂਰੇ ਉਤਸ਼ਾਹ 'ਚ ਹੈ। ਇਸੇ ਨੂੰ ਮੱਦੇਨਜ਼ਰ ਰੱਖਦੇ ਹੋਏ ਚੰਡੀਗੜ੍ਹ ਪੁਲਿਸ ਨੇ ਵੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਚਰਨਜੀਤ ਸਿੰਘ ਵਿਰਕ ਨੇ ਦੱਸਿਆ ਕਿ ਪੁਲਿਸ ਨੇ ਸ਼ਹਿਰ ਵਿੱਚ ਵੱਖ-ਵੱਖ ਥਾਂਵਾਂ 'ਤੇ ਨਾਕੇ ਲਗਾਉਣ ਦੀ ਯੋਜਨਾ ਬਣਾਈ ਹੈ। ਭੀੜ ਵਾਲੇ ਖੇਤਰਾਂ 'ਤੇ ਖ਼ਾਸ ਨਜ਼ਰ ਰੱਖੀ ਜਾਵੇਗੀ । ਉਨ੍ਹਾਂ ਦੱਸਿਆ ਕਿ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੀ ਫੜ੍ਹਣ ਲਈ ਵੀ ਵਿਸ਼ੇਸ਼ ਪੁਲਿਸ ਬਲ ਤੈਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਦੇ ਗੇੜੀ ਰੂਟ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ।