ਅਲਕਾ ਮਹਿਤਾ ਨੂੰ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ ਲਾਉਣ 'ਤੇ ਹਾਈ ਕੋਰਟ ਨੇ ਮੰਗਿਆ ਜਵਾਬ - Punjab Haryana High Court
ਚੰਡੀਗੜ੍ਹ: ਯੂਟੀ ਪ੍ਰਸ਼ਾਸਨ ਵੱਲੋਂ ਸਿੱਖਿਆ ਵਿਭਾਗ ਦੀ ਡਿਪਟੀ ਡਾਇਰੈਕਟਰ ਅਲਕਾ ਮਹਿਤਾ ਨੂੰ ਲਗਾਉਣ 'ਤੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਨੋਟਿਸ ਲੈਂਦਿਆ ਕਿਹਾ ਕਿ ਹਾਲੇ ਉਨ੍ਹਾਂ ਦੀ ਪਟੀਸ਼ਨ ਹਾਈ ਕੋਰਟ ਵਿੱਚ ਪੈਡਿੰਗ ਪਈ ਹੈ, ਇਸ ਲਈ ਉਸ ਨੂੰ ਪਟੀਸ਼ਨ ਦੀ ਸੁਣਵਾਈ ਤੋਂ ਬਗੇਰ ਕਿਵੇਂ ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ ਦੇ ਅਹੁਦੇ 'ਤੇ ਲਾਇਆ ਜਾ ਸਕਦਾ ਹੈ। ਹੁਣ ਅਗਲੀ ਸੁਣਵਾਈ ਵਿੱਚ ਇਸ ਮਾਮਲੇ ਵਿੱਚ ਹਾਈ ਕੋਰਟ ਚੰਡੀਗੜ੍ਹ ਪ੍ਰਸ਼ਾਸਨ ਨੂੰ ਜਵਾਬ ਦੇਣ ਲਈ ਕਿਹਾ ਹੈ।