ਭਗਵਾਨ ਵਾਲਮੀਕਿ ਦਾ ਪ੍ਰਕਾਸ਼ ਦਿਵਸ: ਸੂਬਾ ਪੱਧਰੀ ਸਮਾਗਮ 'ਚ ਪੁੱਜੇ CM ਚੰਨੀ - ਅੰਮ੍ਰਿਤਸਰ
ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਵਸ ਮੌਕੇ ਕਰਵਾਏ ਗਏ ਰਾਜ ਪੱਧਰੀ ਸਮਾਗਮ 'ਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਦੌਰਾਨ ਉਹ ਭਗਵਾਨ ਵਾਲਮੀਕਿ ਤੀਰਥ ਵਿਖੇ ਨਤਸਸਤਕ ਹੋਏ। ਇਸ ਤੋਂ ਇਲਾਵਾ ਰਾਜ ਪੱਧਰੀ ਸਮਾਗਮ ਵਿਚ ਹਿੱਸਾ ਲੈਣ ਲਈ ਵੱਡੀ ਗਿਣਤੀ ਸੰਗਤ ਵੀ ਪਹੁੰਚੀ। ਇਸ ਮੌਕੇ ਉਪ ਮੁੱਖ ਮੰਤਰੀ ਓਪੀ ਸੋਨੀ ਨੇ ਕਿਹਾ ਕਿ ਅਸੀਂ ਅੱਜ ਭਗਵਾਨ ਵਾਲਮੀਕਿ ਜੀ ਦਾ ਆਸ਼ੀਰਵਾਦ ਲੈਣ ਲਈ ਪਹੁੰਚੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਾਨੂੰ ਸਾਰਿਆਂ ਨੂੰ ਉਨ੍ਹਾਂ ਵੱਲੋਂ ਦਿਖਾਏ ਗਏ ਮਾਰਗਾਂ ’ਤੇ ਚਲਣਾ ਚਾਹੀਦਾ ਹੈ।