ਪੰਜਾਬ ਦੇ ਡੀਐੱਸਪੀ ਬਲਵਿੰਦਰ ਸੇਖੋਂ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ - ਪੰਜਾਬ ਦੇ ਡੀਐੱਸਪੀ ਬਲਵਿੰਦਰ ਸੇਖੋਂ
ਪੰਜਾਬ ਦੇ ਮੰਤਰੀ ਭਰਤ ਭੂਸ਼ਣ ਆਸ਼ੂ ਤੋਂ ਆਪਣੀ ਜਾਨ ਦਾ ਖ਼ਤਰਾ ਦੱਸਣ ਵਾਲੇ ਡੀਐੱਸਪੀ ਬਲਵਿੰਦਰ ਸੇਖੋਂ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਡੀਐੱਸਪੀ ਬਲਵਿੰਦਰ ਸੇਖੋਂ ਨੇ ਹਾਈਕੋਰਟ ਦੇ ਵਿੱਚ ਦੋ ਪਟੀਸ਼ਨਾਂ ਪਾਈਆਂ ਸੀ। ਇੱਕ ਪਟੀਸ਼ਨ ਦੇ ਵਿੱਚ ਉਨ੍ਹਾਂ ਨੇ ਆਪਣੀ ਸਰਵਿਸ ਨੂੰ ਬਹਾਲ ਕਰਨ ਦੀ ਮੰਗ ਕੀਤੀ ਸੀ ਤੇ ਦੂਜੀ ਪਟੀਸ਼ਨ ਦੇ ਵਿੱਚ ਉਨ੍ਹਾਂ ਨੇ ਆਪਣੀ ਜਾਨ ਨੂੰ ਖ਼ਤਰਾ ਹੋਣ ਦਾ ਹਵਾਲਾ ਦਿੰਦੇ ਹੋਏ ਪ੍ਰੋਟੈਕਸ਼ਨ ਦੀ ਮੰਗ ਕੀਤੀ ਸੀ। ਹਾਈਕੋਰਟ ਵਿੱਚ ਸੁਣਵਾਈ ਦੇ ਦੌਰਾਨ ਪੰਜਾਬ ਸਰਕਾਰ ਨੇ ਜਵਾਬ ਦੇਣ ਲਈ ਸਮਾਂ ਮੰਗਿਆ, ਜਿਸ ਦੇ ਕਾਰਨ ਮਾਮਲੇ ਦੀ ਸੁਣਵਾਈ 13 ਮਈ ਤੱਕ ਮੁਲਤਵੀ ਕਰ ਦਿੱਤੀ ਗਈ।