ਚੰਨੀ ਦਾ ਸ਼ਹੀਦ ਕਿਸਾਨਾਂ ਨੂੰ ਲੈ ਕੇ ਵੱਡਾ ਐਲਾਨ - ਚੰਨੀ ਨੇ ਪ੍ਰੈਸ ਕਾਨਫਰੰਸ ਕੀਤੀ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਪਣੀ ਸਰਕਾਰ ਦਾ 100 ਦਿਨਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸਾਬਕਾ ਸਰਕਾਰ ਵੱਲੋਂ ਲਿਆਏ ਗਏ ਬਿਜਲੀ ਸਮਝੌਤਿਆਂ ਨੂੰ ਰੱਦ ਕੀਤਾ ਜੋ ਕਿ ਬਿਜਲੀ ਕੰਪਨੀਆਂ ਦੇ ਹੱਕ ਚ ਸੀ। ਆਮ ਲੋਕਾਂ ਨੂੰ ਬਿਜਲੀ ਦੇ ਬਿੱਲ ਭਰਨ ਤੋਂ ਬਾਅਦ ਕੁਝ ਨਹੀਂ ਬਚਦਾ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਲੋਕਾਂ ਦੇ ਬਿਜਲੀ ਦੇ ਬਿੱਲ ਮੁਆਫ ਕੀਤਾ। ਜਿਸਦਾ ਫਾਇਦਾ ਤਕਰੀਬਨ 20 ਲੱਖ ਪਰਿਵਾਰਾਂ ਨੂੰ ਹੋਇਆ। ਮੁੱਖ ਮੰਤਰੀ ਨੇ ਕਿਹਾ ਕਿ ਲਖੀਮਪੁਰ ਕਾਂਡ ਵਿੱਚ ਮਾਰੇ ਗਏ ਕਿਸਾਨਾਂ ਨੂੰ ਅਤੇ ਇੱਕ ਪੱਤਰਕਾਰ ਨੂੰ 50 ਲੱਖ ਦੀ ਗ੍ਰਾਂਟ ਭੇਜੀ ਗਈ। ਇਸ ਤੋਂ ਇਲਾਵਾ ਖੇਤੀ ਕਾਨੂੰਨ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਸਮਾਰਕ ਬਣਾਉਣ ਦਾ ਐਲਾਨ, ਖੇਤੀ ਕਾਨੂੰਨ ਦੇ ਪੂਰੇ ਸੰਘਰਸ ਨੂੰ ਫਿਲਮਾਇਆ ਜਾਵੇਗਾ।