ਬਠਿੰਡਾ ਵਿਖੇ ਕਿਸਾਨਾਂ ਦੀ ਨਰਮੇ ਦੀ ਫਸਲ ਦਾ ਦੌਰਾ ਕਰਨ ਪੁੱਜੇ ਮੁੱਖ ਮੰਤਰੀ ਚਰਨਜੀਤ ਚੰਨੀ - Agriculture
ਬਠਿੰਡਾ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi) ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਅੱਜ ਬਠਿੰਡਾ ਦੌਰੇ 'ਤੇ ਹਨ, ਜਿਸ ਦੌਰਾਨ ਉਨ੍ਹਾਂ ਵਲੋਂ ਬਠਿੰਡਾ ਵਿਚ ਕਿਸਾਨਾਂ ਦੇ ਨਰਮੇ ਦੀ ਫਸਲ 'ਤੇ ਗੁਲਾਬੀ ਸੁੰਡੀ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਨੁਕਸਾਨੀ ਗਈ ਫਸਲ ਦਾ ਮੁਆਵਜ਼ਾ ਮਿਲੇਗਾ ਤੇ ਇਹ ਸਿੱਧਾ ਮੁਆਵਜ਼ਾ ਕਿਸਾਨਾਂ ਨੂੰ ਹੀ ਮਿਲੇਗਾ ਨਾ ਕਿ ਕਿਸੋ ਵਿਚੋਲੀਏ ਨੂੰ ਅਤੇ ਮੁਆਵਜ਼ਾ ਸਿੱਧਾ ਕਿਸਾਨਾਂ ਦੇ ਖਾਤਿਆਂ ਵਿਚ ਜਾਵੇਗਾ। ਮੁੱਖ ਮੰਤਰੀ ਪੰਜਾਬ ਵਲੋਂ ਖੇਤੀਬਾੜੀ ਮਾਹਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪੈਸਿਆਂ ਦੀ ਪਰਵਾਹ ਨਹੀਂ ਅਤੇ ਉਹ ਕਿਸਾਨਾਂ ਨੂੰ ਵਧੀਆ ਕਿਸਮ ਦੇ ਬੀਜ ਅਤੇ ਦਵਾਈਆਂ ਮੁਹੱਈਆ ਕਰਵਾਉਣ ਤਾਂ ਜੋ ਕਿਸਾਨਾਂ ਨੂੰ ਹੋ ਰਹੇ ਨੁਕਸਾਨ ਨੂੰ ਰੋਕਿਆ ਜਾ ਸਕੇ।