ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀ ਪਤਨੀ ਸਮੇਤ ਪੁੱਜੇ ਡੇਰਾ ਬਿਆਸ - ਚੰਨੀ ਆਪਣੀ ਪਤਨੀ ਸਮੇਤ ਪੁੱਜੇ ਡੇਰਾ ਬਿਆਸ
ਅੰਮ੍ਰਿਤਸਰ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀ ਪਤਨੀ ਸਮੇਤ ਪੁੱਜੇ ਡੇਰਾ ਬਿਆਸ ਬਾਬਾ ਜੀ ਕੋਲੋਂ ਆਸ਼ੀਰਵਾਦ ਲੈਣ ਆਏ ਸਨ। ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਕੋਲੋਂ ਆਸ਼ੀਰਵਾਦ ਲੈਣ 'ਤੇ ਉਨ੍ਹਾਂ ਦੇ ਦਰਸ਼ਨ ਕਰਨ ਪੁੱਜੇ ਸਨ। ਸੂਤਰਾਂ ਅਨੁਸਾਰ ਅੱਜ ਮੰਗਲਵਾਰ ਦੀ ਇਸ ਫੇਰੀ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਾਅਦ ਦੁਪਹਿਰ ਹੈਲੀਕਾਪਟਰ ਰਾਹੀਂ ਡੇਰਾ ਬਿਆਸ ਏਅਰਪੋਰਟ 'ਤੇ ਪੁੱਜੇ। ਕਰੀਬ ਇੱਕ ਘੰਟਾ ਉਹ ਡੇਰਾ ਬਿਆਸ ਅੰਦਰ ਰਹਿਣ ਉਪਰੰਤ ਹੈਲੀਕਾਪਟਰ ਰਾਹੀਂ ਰਵਾਨਾ ਹੋ ਗਏ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਤਿੰਨ ਮਹੀਨੇ ਦੌਰਾਨ ਡੇਰਾ ਬਿਆਸ ਵਿਖੇ ਇਹ ਤੀਸਰੀ ਫੇਰੀ ਹੈ। ਇਸ ਤੋਂ ਪਹਿਲਾਂ 4 ਅਕਤੂਬਰ, 20 ਨਵੰਬਰ ਅਤੇ ਅੱਜ 21 ਦਸੰਬਰ ਨੂੰ ਮੁੱਖ ਮੰਤਰੀ ਚੰਨੀ ਡੇਰਾ ਬਿਆਸ ਆਏ ਹਨ। ਮੁੱਖ ਮੰਤਰੀ ਪੰਜਾਬ ਦੀ ਫੇਰੀ ਤੋਂ ਪਹਿਲਾਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਹਲਕਾ ਬਾਬਾ ਬਕਾਲਾ ਸਾਹਿਬ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਕੈਪਟਨ ਸੰਦੀਪ ਸੰਧੂ, ਵਿਧਾਇਕ ਸੁਰਿੰਦਰ ਤਲਵਾੜ, ਸਰਪੰਚ ਬਿਆਸ ਸੁਰਿੰਦਰਪਾਲ ਸਿੰਘ ਲੱਡੂ, ਸੰਦੀਪ ਸਿੰਘ ਆਦਿ ਹਾਜਰ ਸਨ।