ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨਾਂ ਨੂੰ ਕੀਤਾ ਕਾਬੂ - ਪੁਲਿਸ
ਅੰਮ੍ਰਿਤਸਰ: ਸੀਆਈਏ ਸਟਾਫ਼ ਦੀ ਟੀਮ ਨੂੰ ਉਸ ਵੇਲੇ ਵੱਡੀ ਸਫਲਤਾ ਹੱਥ ਲੱਗੀ ਜਦੋਂ ਉਸ ਨੇ ਦੋ ਨੌਜਵਾਨਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ। ਮੁਲਜ਼ਮਾਂ ਤੋਂ ਪੁਲਿਸ ਨੇ 2,000 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਡੀਸੀਪੀ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਬੀਤੀ 28 ਅਪ੍ਰੈਲ ਨੂੰ ਦਰਜ ਕੀਤੇ ਚਾਰ ਲੱਖ ਨਸ਼ੀਲੀਆਂ ਗੋਲੀਆਂ ਦੇ ਮਾਮਲੇ ਵਿੱਚ ਪੁਲਿਸ ਜਾਂਚ ਕਰ ਰਹੀ ਸੀ। ਇਸ ਕੇਸ ਦੀ ਜਾਂਚ ਵਿੱਚ ਹੀ ਸਿਮਰਤਪਾਲ ਅਤੇ ਲਖਨਪਾਲ ਨੂੰ ਇਸੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।