ਰੇਲਵੇ ਦੇ ਨਿੱਜੀਕਰਨ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਸ੍ਰੀ ਅਨੰਦਪੁਰ ਸਾਹਿਬ: ਰੇਲਵੇ ਦੇ ਨਿੱਜੀਕਰਨ ਨੂੰ ਲੈ ਕੇ ਪੰਜਾਬ ਭਰ ਵਿੱਚ ਅਲੱਗ ਅਲੱਗ ਥਾਵਾਂ ਤੇ ਸੀਟੂ ਦੇ ਵਰਕਰਾਂ ਵੱਲੋਂ ਮੋਦੀ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਤਹਿਤ ਰੋਪੜ ਦੇ ਵਰਕਰਾਂ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਦੇ ਰੇਲਵੇ ਸਟੇਸ਼ਨ 'ਤੇ ਰੇਲਵੇ ਨੂੰ ਨਿੱਜੀ ਹੱਥਾਂ ਦੇ ਵਿੱਚ ਦੇਣ ਦੇ ਵਿਰੋਧ ਵਿੱਚ ਮੋਦੀ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਭਾਰਤ ਦੀ ਕੇਂਦਰ ਸਰਕਾਰ ਰੇਲਵੇ ਨੂੰ ਨਿੱਜੀ ਹੱਥਾਂ ਦੇ ਵਿੱਚ ਦੇ ਕੇ ਕਾਰਪੋਰੇਟ ਘਰਾਨਿਆਂ ਨੂੰ ਫਾਇਦਾ ਦੇਣਾ ਚਾਹੁੰਦੀ ਹੈ ਅਤੇ ਕਾਰਪੋਰੇਟ ਘਰਾਨਿਆਂ ਤੋਂ ਪੈਸੇ ਲੈ ਕੇ ਉਸ ਪੈਸੇ ਨੂੰ ਆਉਣ ਵਾਲੀਆਂ ਚੋਣਾਂ ਦੇ ਵਿੱਚ ਖਰਚ ਕਰਕੇ ਜਿੱਤ ਪ੍ਰਾਪਤ ਕਰਨਾ ਚਾਹੁੰਦੀ ਹੈ।