ਰਸਤਿਆਂ ਵਿੱਚ ਲੱਗੇ ਬਿਜਲੀ ਦੇ ਖੰਭਿਆਂ ਨੂੰ ਹਟਾਉਣ ਦਾ ਕੰਮ ਨਗਰ ਕੌਂਸਲ ਵੱਲੋਂ ਸ਼ੁਰੂ
ਜਲੰਧਰ: ਫਿਲੌਰ ਦੇਕਿਲ੍ਹਾ ਰੋਡ ਅਤੇ ਗੜ੍ਹਾ ਰੋਡ ਦੀਆਂ ਸੜਕਾਂ ਦੇ ਵਿਚਕਾਰ ਲੱਗੇ ਕਈ ਸਾਲਾਂ ਤੋਂ ਬਿਜਲੀ ਦੇ ਖੰਭਿਆਂ ਨੂੰ ਹਟਾਉਣ ਦਾ ਕੰਮ ਨਗਰ ਕੌਸਲ ਵੱਲੋਂ ਸ਼ੁਰੂ ਕੀਤਾ ਜਾ ਰਿਹਾ ਹੈ। ਕਈ ਸਾਲਾਂ ਤੋਂ ਇਸ ਦੇ ਕਾਰਨ ਸੜਕਾਂ ਤੇ ਹਾਦਸੇ ਹੋ ਰਹੇ ਸਨ, ਜਿਸ ਕਾਰਨ ਕਈ ਵਾਰ ਲੋਕਾਂ ਨੂੰ ਆਰਥਿਕ ਅਤੇ ਜਾਨੀ ਨੁਕਸਾਨ ਹੋ ਜਾਂਦਾ ਸੀ। ਮੌਸਮ ਖ਼ਰਾਬ ਹੋਣ ਕਾਰਨ ਬਿਜਲੀ ਦੀਆਂ ਤਾਰਾਂ ਟੁੱਟ ਜਾਦੀਆਂ ਸਨ ਤੇ ਬਹੁਤ ਡਰ ਵਾਲਾ ਮਹੋਲ ਬਣ ਜਾਂਦਾ ਸੀ। ਇਸ ਦੇ ਲਈ ਇਲਾਕਾ ਵਾਸੀਆਂ ਨੇ ਕਈ ਵਾਰ ਨਗਰ ਕੌਂਸਲ ਨੂੰ ਇਹਨਾਂ ਖੰਭਿਆਂ ਨੂੰ ਹਟਾਉਣ ਦੀ ਅਪੀਲ ਕੀਤੀ ਸੀ। ਇਸ ਮੌਕੇ ਨਗਰ ਕੌਸਲ ਦੇ ਈ ਓ ਵਿਜੇ ਕੁਮਾਰ ਨੇ ਕਿਹਾ ਕਿ ਸਾਨੂੰ ਕਈ ਵਾਰ ਇਸ ਦੀ ਸ਼ਿਕਾਇਤਾਂ ਮਿਲੀਆ ਸਨ ਅਤੇ ਹੁਣ ਉਨ੍ਹਾਂ ਵੱਲੋਂ ਖੰਭਿਆਂ ਨੂੰ ਹਟਾਉਣ ਦਾ ਕੰੰਮ ਹੁਣ ਸ਼ੁਰੂ ਕਰ ਦਿੱਤਾ ਗਿਆ ਹੈ।