ਬਠਿੰਡਾ ਥਰਮਲ ਪਲਾਂਟ ਬੰਦ ਕਰਨਾ ਸੀ ਜਰੂਰੀ- ਮਨਪ੍ਰੀਤ ਬਾਦਲ
ਬਠਿੰਡਾ: ਪੰਜਾਬ ਵਿਧਾਨਸਭਾ ਚੋਣਾਂ 2022 ਨੂੰ ਲੈ ਕੇ ਸੂਬੇ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਚੋਣ ਪ੍ਰਚਾਰ ਕਰਨ ਦੇ ਲਈ ਜਿਲ੍ਹੇ ਦੇ ਪਰਸ ਰਾਮ ਨਗਰ ਚੌਕ ਵਿਖੇ ਪਹੁੰਚੇ। ਇਸ ਦੌਰਾਨ ਮਨਪ੍ਰੀਤ ਬਾਦਲ ਕੋਲੋਂ ਕੱਚੇ ਕਾਮੇ ਨੇ ਕੁਝ ਸਵਾਲ ਜਵਾਬ ਕੀਤੇ। ਕੱਚੇ ਕਾਮੇ ਵੱਲੋਂ ਪੁੱਛਿਆ ਗਿਆ ਕਿ ਉਨ੍ਹਾਂ ਨੇ ਥਰਮਲ ਪਲਾਂਟ ਨੂੰ ਚਲਾਉਣ ਦੀ ਗੱਲ ਆਖੀ ਸੀ ਜਿਸ ਤੇ ਮਨਪ੍ਰੀਤ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਇਸ ਤਰ੍ਹਾਂ ਦਾ ਕੁਝ ਨਹੀਂ ਕਿਹਾ ਨਾਲ ਹੀ ਕਿਹਾ ਕਿ ਥਰਮਲ ਪਲਾਂਟ ਬੰਦ ਕਰਨਾ ਜਰੂਰੀ ਸੀ। ਇਸ ਬਿਆਨ ਤੋਂ ਬਾਅਦ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਠੇਕਾ ਕਾਮੇ ਰਾਮ ਲਾਲ ਦਾ ਕਹਿਣਾ ਸੀ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਮਨਪ੍ਰੀਤ ਬਾਦਲ ਨੇ ਥਰਮਲ ਨੂੰ ਚਲਾਉਣ ਅਤੇ ਕੱਚੇ ਕਾਮਿਆਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਪਰ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ ਜਦੋ ਉਸ ਨੇ ਇਸ ਸਬੰਧੀ ਸਵਾਲ ਕੀਤੇ ਤਾਂ ਉਸ ਨੂੰ ਬਾਹਰ ਕੱਢ ਦਿੱਤਾ ਗਿਆ।