ਵਿਦਿਆਰਥੀਆਂ ਨਾਲ ਸੀਐੱਮ ਚੰਨੀ ਨੇ ਪਾਇਆ ਭੰਗੜਾ, ਦੇਖੋ ਵੀਡੀਓ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
ਕਪੂਰਥਲਾ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab chief minister charanjit singh channi) ਕਪੂਰਥਲਾ (Kapurthala) ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਨੇ ਡਾ ਬੀਆਰ ਅੰਬੇਦਕਰ ਅਜਾਇਬ ਘਰ ਦਾ ਨੀਂਹ ਪੱਥਰ ਵੀ ਰੱਖਿਆ ਅਤੇ ਨਾਲ ਹੀ ਸੂਬਾ ਪੱਧਰੀ ਮੈਗਾ ਰੁਜ਼ਗਾਰ ਮੇਲੇ ਦੀ ਸਮਾਪਤੀ ਸਮਾਰੋਹ ’ਚ ਨੌਜਵਾਨਾਂ ਦਾ ਹੌਂਸਲਾ ਵਧਾਇਆ। ਸਮਾਗਮ ਦੌਰਾਨ ਨੌਜਵਾਨਾਂ (Youth) ਵੱਲੋਂ ਭੰਗੜਾ ਵੀ ਪਾਇਆ ਗਿਆ। ਭੰਗੜੇ ਦੀ ਪੇਸ਼ਕਾਰੀ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab chief minister charanjit singh channi) ਨੇ ਖੁਦ ਸਟੇਜ ’ਤੇ ਭਗੜੇ ਵਾਲੇ ਵਿਦਿਆਰਥੀਆਂ ( Students) ਦੇ ਨਾਲ ਭੰਗੜਾ ਪਾਇਆ।