ਬਾਬਾ ਰਾਮਦੇਵ ਖ਼ਿਲਾਫ਼ ਜਲੰਧਰ 'ਚ ਪੁਲਿਸ ਨੂੰ ਦਿੱਤੀ ਸ਼ਿਕਾਇਤ - coronavirus update
ਜਲੰਧਰ: ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਕੌਮੀ ਮੀਤ ਪ੍ਰਧਾਨ ਨਵਜੋਤ ਸਿੰਘ ਦਹੀਆ ਨੇ ਜਲੰਧਰ ਪੁਲਿਸ ਨੂੰ ਇੱਕ ਸ਼ਿਕਾਇਤ ਦਿੱਤੀ ਹੈ ਜਿਸ ਵਿੱਚ ਉਨ੍ਹਾਂ ਨੇ ਬਾਬਾ ਰਾਮਦੇਵ ਨੂੰ ਕੋਰੋਨਾ ਦੇ ਮਰੀਜ਼ਾਂ ਅਤੇ ਡਾਕਟਰੀ ਪੇਸ਼ੇ ਦਾ ਅਪਮਾਨ ਕਰਨ ਦਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਕਿਹਾ ਹੈ ਕਿ ਬਾਬਾ ਰਾਮਦੇਵ ਯੋਗ ਗੁਰੂ ਘੱਟ ਤੇ ਵਪਾਰੀ ਜ਼ਿਆਦਾ ਲੱਗਦੇ ਹਨ। ਉਨ੍ਹਾਂ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਨਿਊਜ਼ ਚੈਨਲਾਂ ਉੱਤੇ ਬਾਬਾ ਰਾਮਦੇਵ ਵੱਲੋਂ ਦਿੱਤੇ ਗਏ ਡਾਕਟਰਾਂ ਅਤੇ ਕੋਰੋਨਾ ਦੇ ਮਰੀਜ਼ਾਂ ਦੇ ਬਾਰੇ ਵਿਚ ਬਿਆਨ ਸਾਫ਼ ਜ਼ਾਹਿਰ ਕਰਦੇ ਹਨ ਕਿ ਬਾਬਾ ਰਾਮਦੇਵ ਉਨ੍ਹਾਂ ਲੋਕਾਂ ਦਾ ਅਪਮਾਨ ਕਰ ਰਹੇ ਹਨ ਜੋ ਪਿਛਲੇ ਕਰੀਬ ਡੇਢ ਸਾਲ ਤੋਂ ਕੋਰੋਨਾ ਦੀ ਲੜਾਈ ਵਿੱਚ ਅੱਗੇ ਹੋ ਕੇ ਅਪਣਾ ਯੋਗਦਾਨ ਪਾ ਰਹੇ ਹਨ।