ਫ਼ਤਿਹਗੜ੍ਹ ਸਾਹਿਬ 'ਚ ਸ਼ਹੀਦੀ ਦਿਹਾੜੇ ਦੇ ਮੱਦੇ ਨਜ਼ਰ ਸੁਰੱਖਿਆ ਦੇ ਮੁੰਕਮਲ - Shahidi Sabha
ਫ਼ਤਿਹਗੜ੍ਹ ਸਾਹਿਬ :ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ 25, 26 ਅਤੇ 27 ਦਸੰਬਰ ਨੂੰ ਹੋਣ ਜਾ ਰਹੀ ਹੈ ਜਿਸ ਨੂੰ ਲੈ ਕੇ ਪ੍ਰਸ਼ਾਸਨ ਦੇ ਵੱਲੋਂ ਪੁਖਤਾ ਪ੍ਰਬੰਧ ਮੁੰਕਮਲ ਕਰ ਲਏ ਗਏ ਹਨ। ਐਸਐਸਪੀ ਫ਼ਤਿਹਗੜ੍ਹ ਸਾਹਿਬ ਅਮਨੀਤ ਕੌਂਡਲ ਨੇ ਕਿਹਾ ਕਿ ਸੁਰੱਖਿਆ ਦੇ ਸਾਰੇ ਇਤਜ਼ਾਮ ਮੁੰਕਮਲ ਕਰ ਲਏ ਗਏ ਹਨ। ਇਸ ਦੌਰਾਨ ਡਿਊਟੀ ਤੇ ਤਿੰਨ ਹਜ਼ਾਰ ਪੁਲਿਸ ਕਰਮਚਾਰੀ ਮੌਜੂਦ ਰਹਿਣਗੇ ਅਤੇ ਕੋਈ ਅਣਹੋਣੀ ਘਟਨਾ ਨਾ ਹੋ ਜਾਵੇ ਇਸ ਲਈ ਦੋ ਸੌ ਸੀਸੀਟੀਵੀ ਕੈਮਰੇ ਦੇ ਨਾਲ ਨਜ਼ਰ ਰੱਖੀ ਜਾਵੇਗੀ। ਉਨ੍ਹਾਂ ਨੇ ਕੋਰੋਨਾ ਦੇ ਮੱਦੇ ਨਜ਼ਰ ਸੰਗਤਾਂ ਨੂੰ ਮਾਸਕ ਪਾਉਣ ਦੀ ਅਪੀਲ ਕੀਤੀ ਹੈ।