ਕਾਂਗਰਸ ਪਾਰਟੀ ਨੇ ਲੋਕਾਂ ਦੀ ਭਲਾਈ ਲਈ ਕੀਤਾ ਕੰਮ- ਅਮਰਪ੍ਰੀਤ ਸਿੰਘ ਲਾਲੀ
ਹੁਸ਼ਿਆਰਪੁਰ: ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਹਲਕਾ ਗੜ੍ਹਸ਼ੰਕਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਪ੍ਰੀਤ ਸਿੰਘ ਲਾਲੀ ਵਲੋਂ ਗੜ੍ਹਸ਼ੰਕਰ ਦੇ ਪਿੰਡ ਵੱਖ ਵੱਖ ਪਿੰਡਾਂ ਵਿੱਖੇ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਮਰਪ੍ਰੀਤ ਸਿੰਘ ਲਾਲੀ ਕਾਂਗਰਸ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਵਲੋਂ ਲੋਕਾਂ ਨੂੰ ਕਰਜ ਮੁਆਫੀ ਅਤੇ ਹੋਰ ਜੋ ਲੋਕ ਭਲਾਈ ਦੀਆਂ ਸਹੂਲਤਾਂ ਦਿੱਤੀਆਂ ਹਨ, ਉਨ੍ਹਾਂ ਨੂੰ ਦੇਖਦੇ ਹੋਏ ਲੋਕ ਕਾਂਗਰਸ ਨੂੰ ਵੱਡੀ ਜਿੱਤ ਦੇਣਗੇ। ਅਮਰਪ੍ਰੀਤ ਸਿੰਘ ਲਾਲੀ ਕਾਂਗਰਸ ਨੇ ਕਿਹਾ ਕਿ ਕਾਂਗਰਸ ਪਾਰਟੀ ਛੱਡਕੇ ਦੂਜੀ ਪਾਰਟੀਆਂ ਵਿੱਚ ਸ਼ਾਮਲ ਹੋਏ ਉਮੀਦਵਾਰਾਂ ਨੂੰ ਲੋਕ ਮੂੰਹ ਨਹੀਂ ਲਾਉਣਗੇ।