ਕਾਂਗਰਸੀ ਅਤੇ ਅਕਾਲੀ ਉਮੀਦਵਾਰ ਨੇ ਮਾਨਸਾ ਵਿਖੇ ਕੀਤਾ ਚੋਣ ਪ੍ਰਚਾਰ
ਮਾਨਸਾ: ਪੰਜਾਬ ਵਿਧਾਨਸਭਾ ਚੋਣਾਂ 2022 ਨੂੰ ਲੈ ਕੇ ਚੋਣ ਅਖਾੜਾ ਭਖਿਆ ਹੋਇਆ ਹੈ। ਉਮੀਦਵਾਰਾਂ ਵੱਲੋਂ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਮਾਨਸਾ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਪ੍ਰੇਮ ਕੁਮਾਰ ਅਰੋੜਾ ਅਤੇ ਕਾਂਗਰਸੀ ਉਮੀਦਵਾਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਵੱਲੋਂ ਚੋਣ ਪ੍ਰਚਾਰ ਕੀਤਾ ਗਿਆ ਹੈ। ਇਸ ਦੌਰਾਨ ਅਕਾਲੀ ਉਮੀਦਵਾਰ ਪ੍ਰੇਮ ਕੁਮਾਰ ਅਰੋੜਾ ਨੇ ਕਿਹਾ ਕਿ ਵੋਟਰਾਂ ਦਾ ਉਨ੍ਹਾਂ ਨੂੰ ਪੂਰਨ ਸਹਿਯੋਗ ਮਿਲ ਰਿਹਾ ਹੈ। ਲੋਕ ਵਿਰੋਧੀਆਂ ਨੂੰ 20 ਫਰਵਰੀ ਨੂੰ ਜਵਾਬ ਦੇਣਗੇ। ਦੂਜੇ ਪਾਸੇ ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ ਨੇ ਕਿਹਾ ਕਿ ਡੋਰ ਟੂ ਡੋਰ ਪ੍ਰਚਾਰ ਦੇ ਰਾਹੀਂ ਵੋਟਰਾਂ ਤੱਕ ਸਿੱਧੀ ਪਹੁੰਚ ਹੋ ਰਹੀ ਹੈ ਅਤੇ ਵੋਟਰ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਨੂੰ ਇੱਥੋਂ ਜਿਤਾ ਕੇ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਗੇ।