ਅੰਮ੍ਰਿਤਸਰ ਹਲਕਾ ਪੁਰਬੀ ਤੋਂ ਮਜੀਠੀਆ ਨੂੰ ਖੜਾ ਕਰਨਾ ਬੇਮਤਲਬ- ਸੇਖੜੀ - 2022 Punjab Assembly Election
ਅੰਮ੍ਰਿਤਸਰ: ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅੱਜ ਪੰਜਾਬ ਦੌਰੇ ’ਤੇ ਆਉਣ ਵਾਲੇ ਹਨ। ਇਸ ਦੌਰਾਨ ਰਾਹੁਲ ਗਾਂਧੀ ਉਮੀਦਵਾਰਾਂ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਜਲੰਧਰ ਵਿਖੇ ਵਰਚੁਅਲ ਰੈਲੀ ਕਰਨਗੇ। ਅੰਮ੍ਰਿਤਸਰ ਪਹੁੰਚੇ ਕਾਂਗਰਸੀ ਉਮੀਦਵਾਰ ਅਸ਼ਵਨੀ ਸੇਖੜੀ ਨੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਬਹੁਤ ਹੀ ਸ਼ੁਕਰਗੁਜਾਰ ਹਨ ਕਿ ਉਨ੍ਹਾਂ ਨੂੰ ਇਸ ਕਾਬਿਲ ਸਮਝਿਆ। ਉਹ ਉਨ੍ਹਾਂ ਦੀ ਉਮੀਦਾਂ ’ਤੇ ਖਰੇ ਉਤਰਨਗੇ। ਦੂਜੇ ਪਾਸੇ ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਹਲਕਾ ਪੁਰਬੀ ਤੋਂ ਬਿਕਰਮ ਸਿੰਘ ਮਜੀਠੀਆ ਨੂੰ ਟਿਕਟ ਦੇਣ ’ਤੇ ਕਿਹਾ ਕਿ ਅਕਾਲੀ ਦਲ ਕੋਲ ਹਲਕੇ ਤੋਂ ਕੋਈ ਵੀ ਉਮੀਦਵਾਰ ਨਹੀਂ ਹੈ ਜਿਸ ਕਾਰਨ ਉਨ੍ਹਾਂ ਨੇ ਮਜੀਠੀਆ ਨੂੰ ਟਿਕਟ ਦੇ ਕੇ ਆਪਣੀ ਇੱਜਤ ਬਚਾਈ ਹੈ।