ਮੁੜ ਟਿਕਟ ਮਿਲਣ ’ਤੇ ਸਾਬਕਾ ਵਿਧਾਇਕ ਭਲਾਈਪੁਰ ਨੇ ਕੀਤਾ ਹਾਈਕਮਾਂਡ ਦਾ ਧੰਨਵਾਦ - ਕਾਂਗਰਸ ਪਾਰਟੀ ਵੱਲੋਂ ਪਹਿਲੀ ਲਿਸਟ ਜਾਰੀ
ਅੰਮ੍ਰਿਤਸਰ: ਕਾਂਗਰਸ ਪਾਰਟੀ ਵੱਲੋਂ ਵਿਧਾਨਸਭਾ ਚੋਣਾਂ (2022 Punjab Assembly Election) ਨੂੰ ਲੈ ਕੇ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਦੇ ਮੌਜੂਦਾ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੂੰ ਪਾਰਟੀ ਵਲੋਂ ਦੁਬਾਰਾ ਮੌਕਾ ਦਿੱਤਾ ਗਿਆ ਹੈ। ਮੁੜ ਤੋਂ ਟਿਕਟ ਮਿਲਣ ’ਤੇ ਸਾਬਕਾ ਵਿਧਾਇਕ ਭਲਾਈਪੁਰ ਨੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕੀਤਾ। ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਕਿਹਾ ਕਿ ਉਹ ਪਾਰਟੀ ਵਲੋਂ ਪ੍ਰਗਟਾਏ ਗਏ ਗਏ ਭਰੋਸੇ ਲਈ ਸਮੁੱਚੀ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕਰਦੇ ਹਨ ਅਤੇ ਭਰੋਸਾ ਦਿਵਾਉਂਦੇ ਹਨ ਕਿ ਉਹ ਇਸ ਵਾਰ 20,000 ਵੋਟ ਦੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ।