‘ਸਾਢੇ ਚਾਰ ਸਾਲ ’ਚ ਵੀ ਕਾਂਗਰਸ ਨੇ ਵਾਅਦੇ ਨਹੀਂ ਕੀਤੇ ਪੂਰੇ’ - ਸਾਢੇ ਚਾਰ ਸਾਲ
ਸ੍ਰੀ ਫਤਿਹਗੜ੍ਹ ਸਾਹਿਬ: 2022 ਦੀਆਂ ਚੋਣਾਂ ਨੂੰ ਦੇਖਦੇ ਹੋਏ ਪੰਜਾਬ ਦੇ ਵਿੱਚ ਸਿਆਸੀ ਹਲਚਲ ਸ਼ੁਰੂ ਹੋ ਗਿਆ ਜਿਸ ਨੂੰ ਦੇਖਦੇ ਹੋਏ ਸਿਆਸੀ ਪਾਰਟੀਆਂ ਦੇ ਵੱਲੋਂ ਵਰਕਰਾਂ ਦੇ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਹਲਕਾ ਅਮਲੋਹ ਦੇ ਮੰਡੀ ਗੋਬਿੰਦਗੜ੍ਹ ਦੇ ਵਿੱਚ ਮੀਟਿੰਗ ਕਰ ਕੇ ਸਰਕਲ ਮੰਡੀ ਗੋਬਿੰਦਗੜ੍ਹ ਸ਼ਹਿਰੀ (2) ਐਸਸੀ ਵਿੰਗ ਦੇ ਆਹੁਦੇਰਾਦਾਂ ਦਾ ਐਲਾਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਲੋਹ ਤੋਂ ਇੰਵਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਪੰਜਾਬ ਦੀ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਸਾਢੇ ਚਾਰ ਸਾਲ ਵਿੱਚ ਵੀ ਪੂਰੇ ਨਹੀਂ ਕੀਤੇ। ਉਹਨਾਂ ਨੇ ਕਿਹਾ ਕਿ ਲੋਕ ਸਰਕਾਰ ਤੋਂ ਦੁੱਖੀ ਹਨ ਤੇ 2022 ਦੀਆਂ ਚੋਣਾਂ ਵਿੱਚ ਲੋਕ ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਬਣਾਉਣਗੇ।