ਹਲਕਾ ਪੂਰਬੀ ਦੇ ’ਚ ਕਾਂਗਰਸ ਪਾਰਟੀ ਨੂੰ ਲੱਗਿਆ ਵੱਡਾ ਝਟਕਾ - ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ'
ਅੰਮ੍ਰਿਤਸਰ: ਜ਼ਿਲ੍ਹੇ ਦੇ ਹਲਕਾ ਪੂਰਬੀ ਦੇ ਇਲਾਕੇ ਕੱਲਰਾਂ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ 50 ਦੇ ਕਰੀਬ ਕਾਂਗਰਸੀ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ। ਇਸ ਮੌਕੇ ਅਕਾਲੀ ਦਲ ਦੇ ਆਗੂਆਂ ਦਾ ਕਹਿਣਾ ਸੀ ਕਿ ਇਹ ਪਰਿਵਾਰ ਕਾਂਗਰਸ ਦੀਆਂ ਮਾੜੀਆਂ ਨੀਤੀਆਂ ਅਤੇ ਹਲਕੇ ਵਿਚ ਵਿਕਾਸ ਨਾ ਹੋਣ ਦੇ ਚਲਦੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ। ਇਸ ਮੌਕੇ ਗੱਲਬਾਤ ਕਰਦੇ ਹੋਏ ਅਕਾਲੀ ਆਗੂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਸਿੱਧੂ ਜੋੜਾ ਇਸ ਹਲਕੇ ਦੀ ਨੁਮਾਇੰਦਗੀ ਕਰਦਾ ਰਿਹਾ ਹੈ ਪਰ ਅੱਜ ਤੱਕ ਹਲਕਾ ਪੂਰਬੀ ਦੇ ਇਲਾਕੇ ਕੱਲਰਾਂ ਦੇ ਲੋਕਾਂ ਦੀ ਸਾਰ ਨਹੀਂ ਲਈ ਗਈ ਅਤੇ ਨਾ ਹੀ ਹਲਕੇ ਦਾ ਅੱਜ ਤੱਕ ਵਿਕਾਸ ਹੋਇਆ ਹੈ, ਉਨ੍ਹਾਂ ਦੱਸਿਆ ਕਿ ਲੋਕਾਂ ਦਾ ਕਹਿਣਾ ਹੈ ਕਿ ਅੱਜ ਤੱਕ ਨਾ ਤੇ ਗਲੀਆਂ ਬਣਵਾਈਆਂ ਹਨ ਅਤੇ ਨਾ ਹੀ ਸੜਕਾਂ ਨਰਕ ਭਰੀ ਜ਼ਿੰਦਗੀ ਜੀਣ ਨੂੰ ਮਜ਼ਬੂਰ ਹਨ।