ਕਾਂਗਰਸ ਸਰਕਾਰ ਕੁੰਭਕਰਨ ਦੀ ਨੀਂਦ ਸੁੱਤੀ: ਬੋਨੀ ਅਜਨਾਲਾ
ਅਜਨਾਲਾ: ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵੱਲੋਂ ਸ਼ਹਿਰ ਦੇ ਆਪਣੇ ਦਫਤਰ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿੱਚ ਉਹਨਾਂ ਵੱਲੋਂ ਅਜਨਾਲਾ ਦੇ ਦਿਹਾਤੀ ਖੇਤਰ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਇਸ ਮੌਕੇ ਬੋਨੀ ਅਜਨਾਲਾ ਨੇ ਕਿਹਾ ਕਿ ਉਹਨਾਂ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਦਿਹਾਤੀ ਖੇਤਰ ਦੇ ਵੱਖ-ਵੱਖ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਹੈ। ਉਹਨਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ ਲੋਕਾਂ ਨੂੰ ਲੁੱਟਣ ਤੋਂ ਸਿਵਾ ਕੁਝ ਨਹੀਂ ਕੀਤਾ ਅਤੇ ਕੁੰਭਕਰਨ ਦੀ ਨੀਂਦ ਸੁੱਤੀ ਹੋਈ ਹੈ ਤੇ ਇਲਾਕੇ ਵਿਚ ਸ਼ਰੇਆਮ ਗੁੰਡਾਗਰਦੀ ਹੋ ਰਹੀ ਹੈ।