ਕਾਂਗਰਸ ਧਰਮ ਦੇ ਨਾਂਅ 'ਤੇ ਸਿਆਸੀ ਰੋਟੀਆਂ ਸੇਕ ਰਹੀ ਹੈ: ਪ੍ਰਦੀਪ ਗਰਗ - ਪ੍ਰਧਾਨਮੰਤਰੀ ਇਮਰਾਨ ਖ਼ਾਨ
ਪਾਕਿਸਤਾਨ 'ਚ ਭੀੜ ਵੱਲੋਂ ਗੁਰਦੁਆਰਾ ਨਨਕਾਣਾ ਸਾਹਿਬ ਉੱਤੇ ਹੋਏ ਹਮਲੇ 'ਤੇ ਪੂਰੇ ਪੰਜਾਬ ਭਰ 'ਚ ਵਿਰੋਧ ਚੱਲ ਰਿਹਾ ਹੈ। ਇਸ ਸਬੰਧੀ ਸ਼ਹਿਰ 'ਚ ਭਾਜਪਾ ਪਾਰਟੀ ਵੱਲੋਂ ਅਮਲੋਹ ਵਿਖੇ ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖ਼ਾਨ ਦਾ ਵਿਰੋਧ ਕੀਤਾ ਗਿਆ। ਭਾਜਪਾ ਆਗੂਆਂ ਵੱਲੋਂ ਇਮਰਾਨ ਖ਼ਾਨ ਦਾ ਪੁਤਲਾ ਸਾੜਿਆ ਗਿਆ। ਦੱਸਦਈਏ ਕਿ ਜ਼ਿਲ੍ਹਾ ਪ੍ਰਧਾਨ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨਾ ਵਿੰਨਦੇ ਹੋਏ ਕਿਹਾ ਕਿ ਇਹ ਸਭ ਰਲੇ ਹੋਏ ਹਨ ਅਤੇ ਧਰਮ ਦੇ ਨਾਂਅ 'ਤੇ ਸਿਆਸੀ ਰੋਟੀਆਂ ਸੇਕ ਰਹੇ ਹਨ।