ਸਿੱਖਾਂ ਦੇ ਜ਼ਖਮਾਂ 'ਤੇ ਲੂਣ ਛਿੜਕ ਰਹੀ ਹੈ ਕਾਂਗਰਸ : ਬੀਬੀ ਜਗੀਰ ਕੌਰ - Congress
ਅੰਮ੍ਰਿਤਸਰ: 1984 ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਕਹੇ ਜਾਣ ਵਾਲੇ ਜਗਦੀਸ਼ ਟਾਈਟਲਰ ਨੂੰ ਹੁਣ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸਥਾਈ ਮੈਂਬਰ ਬਣਾਉਣ ਤੋਂ ਬਾਅਦ ਇਕ ਵਾਰ ਫਿਰ ਵਿਵਾਦ ਭੱਖਦਾ ਨਜ਼ਰ ਆ ਰਿਹਾ ਹੈ, ਜਿਸ 'ਤੇ ਐੱਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 1984 ਸਿੱਖ ਕਤਲੇਆਮ ਦਾ ਮੁੱਖ ਦੋਸ਼ੀਆਂ 'ਚ ਨਾਮ ਆਉਂਦਾ ਸੀ। ਜਗਦੀਸ਼ ਟਾਈਟਲਰ ਦਾ ਅਤੇ ਹੁਣ ਕਾਂਗਰਸ ਪਾਰਟੀ ਵੱਲੋਂ ਉਸ ਨੂੰ ਸਥਾਈ ਮੈਂਬਰ ਬਣਾਉਣਾ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਭੁੱਕਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਮੈਂ ਜਗਦੀਸ਼ ਟਾਈਟਲਰ ਨੂੰ ਦਿੱਤੇ ਨਵੇਂ ਅਹੁਦੇ ਦੀ ਨਿੰਦਾ ਕਰਦੀ ਹਾਂ ਨਾਲੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਇੰਦਰਾ ਗਾਂਧੀ ਦੇ ਪਰਿਵਾਰਿਕ ਮੈਂਬਰਾਂ ਨੇ ਇੱਕ ਵਾਰ ਫੇਰ ਸਿੱਖਾਂ ਦੇ ਦਿਲਾਂ 'ਤੇ ਠੇਸ ਪਹੁੰਚਾਈ ਹੈ। ਬੀਬੀ ਜਗੀਰ ਕੌਰ ਨੇ ਅੱਗੇ ਕਿਹਾ ਕਿ ਕਾਂਗਰਸ ਸਰਕਾਰ ਨੇ ਹੀ ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕਰਵਾਇਆ ਸੀ ਤੇ 1984 'ਚ ਸਿੱਖਾਂ ਦਾ ਕਤਲੇਆਮ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵਾਰ-ਵਾਰ ਸਾਨੂੰ 1984 ਯਾਦ ਕਰਵਾ ਕੇ ਸਾਡੇ ਜ਼ਖਮਾਂ 'ਤੇ ਲੂਣ ਭੁੱਕਣ ਦਾ ਕੰਮ ਕਰਦੀ ਆਈ ਹੈ। ਸੋ ਕਾਂਗਰਸ ਕਦੇ ਵੀ ਸਿੱਖਾਂ ਦੀ ਹਮਾਇਤੀ ਨਹੀਂ ਹੋ ਸਕਦੀ।