'ਪੰਜਾਬ 'ਚ ਵੀ ਹੋ ਸਕਦਾ ਕਾਂਗਰਸ ਦਾ ਤਖ਼ਤਾ ਪਲਟ' - jyotijaditia sindhia in bjp
ਕਾਂਗਰਸ ਦੇ ਆਗੂ ਜੋਤੀਰਾਦਿਤਿਆ ਸਿੰਧੀਆ ਦੇ ਕਾਂਗਰਸ ਛੱਡ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਸਿਆਸੀ ਆਗੂਆਂ ਦੀਆਂ ਪ੍ਰਤੀਕਿਰਿਆਵਾਂ ਵੀ ਸਾਹਮਣੇ ਆ ਰਹੀਆਂ ਹਨ। ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਇਸੇ ਬਹਾਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਸਿਆਸੀ ਤੀਰ ਛੱਡੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਪੰਜਾਬ ਵਿੱਚ ਕੰਮ ਕਰ ਰਹੇ , ਉਸ ਤੋਂ ਵੀ ਇੰਝ ਲੱਗਦਾ ਹੈ ਕਿ ਜਲਦ ਹੀ ਪੰਜਾਬ ਵਿੱਚ ਵੀ ਤਖ਼ਤਾ ਪਲਟ ਹੋਵੇਗਾ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਨਵਜੋਤ ਸਿੰਘ ਸਿੱਧੂ , ਪ੍ਰਤਾਪ ਸਿੰਘ ਬਾਜਵਾ, ਸ਼ਮਸ਼ੇਰ ਸਿੰਘ ਦੂਲੋ ਵਰਗੇ ਆਗੂਆਂ ਖੁੱਡੇ ਲਾਇਨ ਲਗਾਇਆ ਗਿਆ ਹੈ।