'ਕਾਂਗਰਸ ਦੇ ਮੰਤਰੀ ਤੇ ਵਿਧਾਇਕ ਮੰਗਣ ਮੁਆਫੀ' - Congress
ਅੰਮ੍ਰਿਤਸਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਨਸਾਫ਼ (Justice) ਵਾਸਤੇ ਸਮੁੱਚੀ ਸਿੱਖ ਕੌਮ ਵੱਲੋਂ ਬਰਗਾੜੀ ਵਿਖੇ ਮੋਰਚਾ ਚਲਾਇਆ ਜਾ ਰਿਹਾ ਸੀ ਅਤੇ ਇਸ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਹਰਮਿੰਦਰ ਸਿੰਘ ਗਿੱਲ, ਕੁਸ਼ਲਦੀਪ ਸਿੰਘ ਉਰਫ ਕਿੱਕੀ ਢਿੱਲੋਂ ਅਤੇ ਕੁਲਬੀਰ ਸਿੰਘ ਜ਼ੀਰਾ ਨੇ ਬਰਗਾੜੀ ਵਿਖੇ ਆ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿੱਚ ਸੰਗਤ ਨੂੰ ਭਰੋਸਾ ਦਿਵਾਇਆ ਸੀ ਕਿ ਬਰਗਾੜੀ ਮੋਰਚੇ ਨਾਲ ਸਬੰਧਿਤ ਸਭ ਕੁਝ ਪ੍ਰਵਾਨ ਹੈ।ਧਿਆਨ ਸਿੰਘ ਮੰਡ ਨੇ ਕਿਹਾ ਕਿ ਇਨ੍ਹਾਂ ਨੂੰ ਅਗਲਾ ਮੌਕਾ ਯਾਨੀ ਕਿ 11 ਅਗਸਤ ਤਰੀਕ ਦਿੱਤੀ ਜਾਂਦੀ ਹੈ ਜੇਕਰ 11 ਅਗਸਤ ਤੱਕ ਵੀ ਕਾਂਗਰਸ (Congress) ਦੇ ਮੰਤਰੀ ਅਤੇ ਇਹ ਵਿਧਾਇਕ ਨਾ ਆ ਕੇ ਆਪਣਾ ਸਪੱਸ਼ਟੀਕਰਨ ਦੇ ਪਏ ਤਾਂ ਫਿਰ ਇਨ੍ਹਾਂ ਨੂੰ ਧਾਰਮਿਕ ਸਜ਼ਾ ਸੁਣਾਈ ਜਾਵੇਗੀ।