ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ’ਤੇ ਕਾਂਗਰਸੀ ਵਿਧਾਇਕ ਕੁਲਦੀਪ ਵੈਦ ਨੇ ਕਿਹਾ ਇਹ... - ਲੁਧਿਆਣਾ
ਲੁਧਿਆਣਾ: ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਗ੍ਰਿਫਤਾਰੀ ’ਤੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਵੈਦ ਨੇ ਕਿਹਾ ਕਿ ਕਾਨੂੰਨ ਸਭ ਤੋਂ ਉੱਤੇ ਅਤੇ ਸਾਰਿਆਂ ਦੇ ਲਈ ਬਰਾਬਰ ਹੈ। ਨਾਲ ਹੀ ਵਿਧਾਇਕ ਕੁਲਦੀਪ ਵੈਦ ਨੇ ਇਹ ਵੀ ਕਿਹਾ ਕਿ ਉਸਦੀ ਉਸਨੂੰ ਸਜ਼ਾ ਮਿਲੀ ਹੈ। ਕੁਲਦੀਪ ਵੈਦ ਨੇ ਕਿਹਾ ਕਿ ਪੰਜਾਬੀਆਂ ਦੇ ਵਿੱਚ ਖਾਸ ਕਰਕੇ ਜੋ ਬਾਹਰ ਵਸਦੇ ਪੰਜਾਬੀ ਨੇ ਉਨ੍ਹਾਂ ਵਿੱਚ ਇਸ ਗੱਲ ਦਾ ਗਿਲ੍ਹਾ ਸੀ ਕਿ ਹਾਲੇ ਤੱਕ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਪਰ ਹੁਣ ਸੈਣੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।