ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਮਿਲੀ ਨੌਕਰੀ, ਭਾਜਪਾ ਨੇ ਵੰਡੇ ਲੱਡੂ - Congress MLAs' sons get jobs
ਬਠਿੰਡਾ: ਕੈਪਟਨ ਸਰਕਾਰ ਵੱਲੋਂ ਬੀਤੇ ਦਿਨੀਂ ਪਹਿਲ ਦੇ ਆਧਾਰ ’ਤੇ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦਿੱਤੀ ਗਈ ਹੈ ਜਿਸ ਕਾਰਨ ਭਾਜਪਾ ਨੇ ਬਠਿੰਡਾ ਦੇ ਫਾਇਰ ਬ੍ਰਿਗੇਡ ਚੌਕ ’ਚ ਲੱਡੂ ਵੰਡੇ। ਇਸ ਮੌਕੇ ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਕੈਪਟਨ ਸਰਕਾਰ ਦਾ ਧੰਨਵਾਦ ਕਰਨਾ ਚਾਹੀਦਾ ਹੈ ਜੋ ਉਨ੍ਹਾਂ ਵੱਲੋਂ ਘਰ-ਘਰ ਨੌਕਰੀ ਦਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਗ਼ਰੀਬ ਲੋਕਾਂ ਦੇ ਬੱਚਿਆਂ ਨੂੰ ਨੌਕਰੀ ਮਿਲੀ ਹੈ ਜੋ ਕਿ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ। ਬੇਰੁਜ਼ਗਾਰ ਨੌਜਵਾਨਾਂ ਨੂੰ ਇਸ ਅਹਿਸਾਨ ਦਾ ਬਦਲਾ 2022 ਦੀਆਂ ਚੋਣਾਂ ਵਿ੍ਚਰ ਕੈਪਟਨ ਸਰਕਾਰ ਨੂੰ ਮੋੜਨਾ ਚਾਹੀਦਾ ਹੈ।