ਠੇਕਾ ਮੁਲਾਜ਼ਮਾਂ ਨੇ ਕੈਪਟਨ ਦੇ ਵਜ਼ੀਰਾਂ ਨੂੰ ਦਿਖਾਈਆਂ ਕਾਲੀਆਂ ਝੰਡੀਆਂ - ਗੇਟ ਅੱਗੇ ਧਰਨਾ
ਬਠਿੰਡਾ: ਠੇਕਾ ਮੁਲਾਜ਼ਮਾਂ ਵੱਲੋਂ ਮਿੰਨੀ ਸਕੱਤਰੇਤ ਦੇ ਬਾਹਰ ਕੈਬਿਨੇਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਕੈਬਿਨੇਟ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਾਲੀਆਂ ਝੰਡੀਆਂ ਦਿਖਾਕੇ ਵਿਰੋਧ ਕੀਤਾ ਗਿਆ। ਇਸ ਦੌਰਾਨ ਹੀ ਠੇਕਾ ਮੁਲਾਜ਼ਮਾਂ ਨੇ ਮਿੰਨੀ ਸੈਕਟਰੀਏਟ ਦੇ ਮੁੱਖ ਗੇਟ ਅੱਗੇ ਧਰਨਾ ਲਗਾ ਦਿੱਤਾ ਅਤੇ ਕਾਲੀਆਂ ਝੰਡੀਆਂ ਲੈ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਠੇਕਾ ਮੁਲਾਜ਼ਮਾਂ ਦਾ ਕਹਿਣਾ ਸੀ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਮਨਪ੍ਰੀਤ ਬਾਦਲ ਨੇ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਐਲਾਨ ਕੀਤਾ ਸੀ ਅਤੇ ਇਸ ਦੇ ਨਾਲ ਹੋਰ ਵੀ ਬਹੁਤ ਵਾਅਦੇ ਕੀਤੇ ਸੀ ਪਰ ਚਾਰ ਸਾਲ ਬੀਤ ਜਾਣ ਦੇ ਬਾਅਦ ਵੀ ਸਾਡੀ ਕੋਈ ਸਾਰ ਨਹੀਂ ਲਈ ਜਾ ਰਹੀ ਜਿਸ ਕਾਰਨ ਸਾਨੂੰ ਵਿਰੋਧ ਕਰਨਾ ਪੈ ਰਿਹਾ ਹੈ।