ਪੰਜਾਬ

punjab

ETV Bharat / videos

ਰਣਜੀਤ ਸਿੰਘ ਢੱਡਰੀਆਂਵਾਲੇ ਦੇ ਬਿਆਨ ’ਤੇ ਸਿੱਖ ਜਥੇਬੰਦੀਆਂ ’ਚ ਰੋਸ - ਰਣਜੀਤ ਸਿੰਘ ਢੱਡਰੀਆਂਵਾਲੇ

By

Published : Oct 20, 2021, 5:58 PM IST

ਅੰਮ੍ਰਿਤਸਰ: ਪਿਛਲੇ ਦਿਨੀਂ ਕਥਾਵਾਚਕ ਰਣਜੀਤ ਸਿੰਘ ਢੱਡਰੀਆਂਵਾਲੇ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਪ੍ਰਤੀ ਇਕ ਵਿਵਾਦਿਤ ਬਿਆਨ ਦਿੱਤਾ ਗਿਆ ਸੀ ਜਿਸ ’ਚ ਉਨ੍ਹਾਂ ਨੇ ਕਿਹਾ ਸੀ ਕਿ ਬਿਨਾਂ ਪਗੜੀ ਤੋਂ ਵਿਅਕਤੀ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਨਾ ਆਵੇ ਨਹੀਂ ਤਾਂ ਨਿਹੰਗ ਸਿੰਘ ਉਸ ਦਾ ਕਤਲ ਕਰ ਦੇਣਗੇ ਜਿਸ ਤੋਂ ਬਾਅਦ ਕਿ ਸਿੱਖ ਸੰਗਤ ਦੇ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਸਿੱਖ ਜਥੇਬੰਦੀ ਸਿੱਖ ਯੂਥ ਪਾਵਰ ਆਫ ਪੰਜਾਬ ਦੇ ਸੇਵਾਦਾਰ ਪਰਮਜੀਤ ਸਿੰਘ ਅਕਾਲੀ ਨੇ ਕਿਹਾ ਕਿ ਰਣਜੀਤ ਸਿੰਘ ਢੱਡਰੀਆਂਵਾਲਾ ਆਪਣੇ ਅਜਿਹੇ ਵਿਵਾਦਿਤ ਬਿਆਨਾਂ ਤੋਂ ਬਾਜ ਆ ਜਾਵੇ। ਸੱਚਖੰਡ ਸ੍ਰੀ ਦਰਬਾਰ ਸਾਹਿਬ ਸਾਂਝੀਵਾਲਤਾ ਦਾ ਉਪਦੇਸ਼ ਹੈ ਅਤੇ ਇੱਥੇ ਕੋਈ ਵੀ ਆ ਕੇ ਨਤਮਸਤਕ ਹੋ ਸਕਦਾ ਹੈ। ਅੱਜ ਤੱਕ ਕਿਸੇ ਵੀ ਵਿਅਕਤੀ ਨੂੰ ਪਰੇਸ਼ਾਨ ਨਹੀਂ ਕੀਤਾ ਗਿਆ ਹੈ।

ABOUT THE AUTHOR

...view details