ਸਹਿਕਾਰੀ ਬੈਂਕ ਕਰਮਚਾਰੀਆਂ ਨੇ ਪੰਜਾਬ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ - Cooperative Bank Employees Protest Against Punjab Govt
ਮਾਨਸਾ: ਛੇਵਾਂ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ ਦੇ ਲਈ ਸਹਿਕਾਰੀ ਬੈਂਕਾਂ ਦੇ ਕਰਮਚਾਰੀਆਂ(Cooperative Bank Employees) ਨੇ ਅੱਜ ਮਾਨਸਾ ਵਿਖੇ ਮੇਨ ਬ੍ਰਾਂਚ ਦੇ ਬਾਹਰ ਧਰਨਾ ਲਗਾਇਆ। ਉਹਨਾਂ ਪੰਜਾਬ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ। ਬੈਂਕ ਕਰਮਚਾਰੀ ਕਰਨੈਲ ਸਿੰਘ ਅਤੇ ਤੇਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਹਿਕਾਰੀ ਬੈਂਕਾਂ ਦੇ ਕਰਮਚਾਰੀਆਂ ਦਾ ਛੇਵਾਂ ਪੇ ਕਮਿਸ਼ਨ ਲਾਗੂ ਨਹੀਂ ਕਰ ਰਹੀ। ਜਿਸ ਕਾਰਨ ਉਨ੍ਹਾਂ ਵੱਲੋਂ ਪਿਛਲੇ ਦਿਨੀਂ ਚੰਡੀਗੜ੍ਹ ਦੇ ਵਿੱਚ ਵੀ ਪ੍ਰਦਰਸ਼ਨ ਕੀਤਾ ਗਿਆ ਸੀ, ਪਰ ਸਰਕਾਰ ਮੁਲਾਜ਼ਮਾਂ ਦੇ ਹੱਕ ਖੋਹ ਰਹੀ ਹੈ। ਉਨ੍ਹਾਂ ਕਿਹਾ ਕਿ 28 ਦਸੰਬਰ ਨੂੰ ਫਿਰ ਚੰਡੀਗੜ੍ਹ ਦੇ ਵਿਚ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ 21 ਸਹਿਕਾਰੀ ਬੈਂਕਾਂ ਮੇਨ ਬੈਂਕਾਂ ਹਨ। ਜਿਨ੍ਹਾਂ ਵਿਚੋਂ ਚਾਰ ਬੈਂਕਾਂ ਨੂੰ ਘਾਟੇ ਵਿੱਚ ਦਿਖਾ ਕੇ ਸਰਕਾਰ ਸਹਿਕਾਰੀ ਬੈਂਕਾਂ ਦੇ ਕਰਮਚਾਰੀਆਂ ਦੇ ਹੱਕ ਖੋਹ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਬੈਂਕ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ ਰਹੇਗੀ ਅਤੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਜਾਰੀ ਰਹੇਗਾ।