ਸਿੱਖ ਯੂਥ ਫੈਡਰੇਸ਼ਨ ਪੰਜਾਬ ਤੇ ਦਲ ਖਾਲਸਾ ਨੇ ਸਾੜੀਆਂ ਹਾਈ ਕੋਰਟ ਦੇ ਫੈਸਲੇ ਦੀਆਂ ਕਾਪੀਆਂ
ਅੰਮ੍ਰਿਤਸਰ: ਬੇਅਦਬੀ ਮਾਮਲੇ ’ਚ ਹਾਈਕੋਰਟ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਰਿਪੋਰਟ ਨੂੰ ਖਾਰਜ ਕਰ ਦਿੱਤੇ ਹੈ ਜਿਸ ਕਾਰਨ ਸਿੱਖ ਜਥੇਬੰਦੀਆਂ ’ਚ ਰੋਸ ਪਾਇਆ ਜਾ ਰਿਹਾ ਹੈ। ਉਥੇ ਹੀ ਅੰਮ੍ਰਿਤਸਰ ’ਚ ਰੋਸ ਵੱਜੋਂ ਸਿੱਖ ਯੂਥ ਫੈਡਰੇਸ਼ਨ ਪੰਜਾਬ ਤੇ ਦਲ ਖਾਲਸਾ ਦਲ ਵੱਲੋਂ ਹਾਈਕੋਰਟ ਦੇ ਫੈਸਲੇ ਦੀਆਂ ਕਾਪੀਆਂ ਸਾੜੀਆਂ ਗਈਆਂ। ਉਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਹਾਈਕੋਰਟ ਤੋਂ ਆਇਆ ਫੈਸਲਾ ਇੱਕ ਰਾਜਨੀਤਿਕ ਪੱਖਾ ਹੈ। ਉਹਨਾਂ ਨੇ ਕਿਹਾ ਕਿ ਸਰਕਾਰ ਦੋਸ਼ੀਆਂ ਨੂੰ ਬਚਾਉਣਾ ਚਾਹੁੰਦੀ ਹੈ ਇਸ ਕਾਰਨ ਜਾਂਚ ’ਚ ਰੁਕਾਵਟ ਪਾਈ ਗਈ ਹੈ। ਉਹਨਾਂ ਨੇ ਕਿਹਾ ਕਿ ਇਸ ਤੋਂ ਸਾਫ ਹੁੰਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਤੇ ਬਾਦਲ ਪਰਿਵਾਰ ਆਪਸ ਵਿੱਚ ਮਿਲੇ ਹੋਏ ਹਨ।