ਜਨਮੀ ਅਸ਼ਟਮੀ ਦੇ ਤਿਉਹਾਰ 'ਤੇ ਕੋਰੋਨਾ ਦਾ ਰਹੇਗਾ ਅਸਰ - bathida temple news
ਬਠਿੰਡਾ: ਹਰ ਸਾਲ ਦੇਸ਼ ਭਰ ਵਿੱਚ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾਂਦਾ ਹੈ ਪਰ ਇਸ ਵਾਰ ਜਨਮ ਅਸ਼ਟਮੀ ਦੇ ਤਿਉਹਾਰ 'ਤੇ ਕੋਰੋਨਾ ਦਾ ਅਸਰ ਦੇਖਣ ਨੂੰ ਮਿਲ ਰਿਹਾ। ਕੋਰੋਨਾ ਦੇ ਮੱਦੇਨਜ਼ਰ ਜ਼ਿਆਦਾ ਇਕੱਠਾ ਕਰਨ 'ਤੇ ਪਬੰਦੀਆਂ ਦੇ ਚੱਲਦਿਆਂ ਜਨਮ ਅਸ਼ਟਮੀ ਦਾ ਤਿਉਹਾਰ ਫਿੱਕਾ ਨਜ਼ਰ ਆ ਰਿਹਾ ਹੈ। ਮੰਦਰ ਦੇ ਪ੍ਰਬੰਧਕਾਂ ਦਾ ਕਹਿਣਾ ਕਿ ਕੋਰੋਨਾ ਦੇ ਚੱਲਦਿਆਂ ਸਾਰੇ ਧਾਰਮਿਕ ਸਮਾਗਮ ਰੱਦ ਕਰਨੇ ਪੈ ਗਏ ਹਨ। ਉਨ੍ਹਾਂ ਦੱਸਿਆ ਕਿ ਸਵੇਰੇ ਅਤੇ ਸ਼ਾਮ ਨੂੰ ਹਰ ਰੋਜ ਦੀ ਤਰ੍ਹਾਂ ਮੰਦਰ ਵਿੱਚ ਪੂਜਾ ਪਾਠ ਹੁੰਦੀ ਹੈ । ਉਨ੍ਹਾਂ ਨੇ ਦੱਸਿਆ ਕਿ ਇਸ ਵਾਰ ਸਰਕਾਰ ਦੁਆਰਾ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਹੀ ਮੰਦਰ ਦੇ ਕਪਾਟ ਖੋਲ੍ਹੇ ਜਾ ਰਹੇ ਹਨ।