ਕੋਰੋਨਾ ਮਰੀਜ਼ਾਂ ਨੂੰ ਮਿਲੇਗੀ ‘ਫਤਿਹ ਕਿੱਟ’, ਜਾਣੋ ਕੀ ਹੈ ਸਹੁਲਤ - ਪੰਜਾਬ ਸਰਕਾਰ
ਬਠਿੰਡਾ: ਕੋਰੋਨਾ ਮਹਾਂਮਾਰੀ ਦੇ ਵਧ ਰਹੇ ਕਹਿਰ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਪਾਜ਼ੀਟਿਵ ਆਏ ਮਰੀਜ਼ਾਂ ਲਈ ਫਤਿਹ ਕਿੱਟ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੀ ਡਾਕਟਰ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਘਰ ’ਚ ਹੀ ਏਕਾਂਤਵਾਸ ਕਰਨ ਦੇ ਨਾਲ ਇੱਕ ਫਤਿਹ ਕਿੱਟ ਮੁਹੱਈਆ ਕਰਵਾਈ ਜਾ ਰਹੀ ਹੈ ਜਿਸ ਵਿੱਚ ਦਵਾਈਆਂ, ਮਾਸਕ ਤੇ ਇਸ ਦੀ ਵਰਤੋਂ ਦੀ ਸਮੱਗਰੀ ਉਪਲੱਬਧ ਕਰਵਾਈ ਗਈ ਹੈ।