ਸ੍ਰੀ ਮੁਕਤਸਰ ਸਾਹਿਬ 'ਚ ਲਾਇਆ ਗਿਆ 15 ਤੋਂ 18 ਸਾਲ ਦੇ ਬੱਚਿਆਂ ਲਈ ਕੋਰੋਨਾ ਟੀਕਾਕਰਨ ਕੈਂਪ - ਕੋਰੋਨਾ ਟੀਕਾਕਰਨ ਕੈਂਪ
ਸ੍ਰੀ ਮੁਕਤਸਰ ਸਾਹਿਬ: ਸਿਹਤ ਵਿਭਾਗ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਸਕੂਲ ਵਿੱਚ 15 ਤੋਂ 18 ਸਾਲ ਦੇ ਬੱਚਿਆਂ ਨੂੰ ਕੋਰੋਨਾ ਵੈਕਸੀਨ ਲਗਾਈ ਜਾ ਰਹੀ ਹੈ। ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਤੋਂ ਬਚਣ ਲਈ ਜਿਥੇ ਕੋਰੋਨਾ ਟੀਕਾਕਰਨ ਬਾਲਗ ਲੋਕਾਂ ਵਿੱਚ ਕਾਫ਼ੀ ਹੱਦ ਤੱਕ ਪੂਰਾ ਕਰ ਲਿਆ ਗਿਆ। ਹੁਣ ਸਰਕਾਰ ਨੇ 15 ਤੋਂ 18 ਸਾਲ ਦੇ ਨਾਬਾਲਗ ਬੱਚਿਆਂ ਲਈ 3 ਜਨਵਰੀ ਤੋਂ ਟੀਕਾਕਰਨ ਦੀ ਸ਼ੁਰੂਆਤ ਕੀਤੀ ਗਈ। ਜਿਸ ਦੇ ਚੱਲਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਰੰਜੂ ਸਿੰਗਲਾ ਦੇ ਨਿਰਦੇਸ਼ਾਂ ਅਨੁਸਾਰ 15 ਤੋਂ 18 ਸਾਲ ਦੇ ਬੱਚਿਆਂ ਦੇ ਲਈ ਕੋਰੋਨਾ ਟੀਕਾਕਰਨ ਕੈਂਪ ਲਗਾਇਆ ਗਿਆ।