ਜ਼ੀਰਾ ’ਚ ਕੈਂਪ ਦੌਰਾਨ ਲੋਕਾਂ ਨੂੰ ਲਗਾਏ ਗਏ ਕੋਰੋਨਾ ਦੇ ਟੀਕੇ - camped in Zira
ਫਿਰੋਜ਼ਪੁਰ: ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਨੂੰ ਦੇਖਦੇ ਸਰਕਾਰ ਵੱਲੋਂ ਟੀਕਾਕਰਨ ਮੁਹਿੰਮ ਨੂੰ ਤੇਜ ਕੀਤਾ ਗਿਆ ਹੈ ਉਥੇ ਹੀ ਵੱਖ-ਵੱਖ ਸੰਸਥਾਵਾਂ ਵੱਲੋਂ ਵੀ ਸਰਕਾਰਾਂ ਦਾ ਸਾਥ ਦਿੱਤਾ ਜਾ ਰਿਹਾ ਹੈ ਤੇ ਟੀਕਾਕਰਨ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਸਰਵਹਿੱਤਕਾਰੀ ਸੰਸਥਾ ਜ਼ੀਰਾ ਵੱਲੋਂ ਟੀਕਾਕਰਨ ਦਾ ਕੈਂਪ ਲਗਾਇਆ ਗਿਆ। ਇਸ ਕੈਂਪ ’ਚ 18 ਤੋਂ ਉਪਰ ਦੇ ਵਿਅਕਤੀਆਂ ਦਾ ਟੀਕਾਕਰਨ ਕੀਤਾ ਗਿਆ। ਇਸ ਦੌਰਾਨ 18 ਤੋਂ 45 ਸਾਲ ਦੇ 550 ਵਿਅਕਤੀਆਂ ਤੇ 45 ਸਾਲ ਤੋਂ ਉਪਰ 140 ਲੋਕਾਂ ਦੀ ਵੈਕਸੀਨੇਸ਼ਨ ਕੀਤੀ ਗਈ।