ਪਿੰਡ-ਪਿੰਡ ਜਾ ਕੇ ਸਿਹਤ ਵਿਭਾਗ ਵੱਲੋਂ ਲਗਾਏ ਜਾ ਰਹੇ ਹਨ ਕੋਰੋਨਾ ਦੇ ਟੀਕੇ - ਕੋਰੋਨਾ ਵਾਇਰਸ
ਬਠਿੰਡਾ: ਕੋਰੋਨਾ ਵਾਇਰਸ ਦੇ ਕਹਿਰ ਨੂੰ ਵੇਖਦਿਆਂ ਹੁਣ ਪ੍ਰਸ਼ਾਸਨ ਨੇ ਪਿੰਡਾਂ ਵਿੱਚ ਵੈਕਸੀਨੇਸ਼ਨ ਲਈ ਕੈਂਪ ਲਗਾਉਣੇ ਸ਼ੁਰੂ ਕਰ ਦਿੱਤੇ ਗਏ ਹਨ। ਸਿਹਤ ਵਿਭਾਗ ਵੱਲੋਂ ਬਠਿੰਡਾ ਦੇ 10 ਪਿੰਡਾਂ ਵਿੱਚ ਵੈਕਸੀਨੇਸ਼ਨ ਕੈਂਪ ਲਗਵਾਏ ਗਏ। ਪਿੰਡ ਭੋਖੜਾ ਵਿਖੇ ਸਿਹਤ ਵਿਭਾਗ ਦੀ ਟੀਮ ਵੱਲੋਂ ਧਾਰਮਿਕ ਸਥਾਨਾਂ ਤੋਂ ਮੁਨਿਆਦੀ ਕਰਵਾਈ ਗਈ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਕਿ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਵੈਕਸੀਨ ਜ਼ਰੂਰ ਕਰਵਾਉਣ। ਇਸ ਮੌਕੇ ਪਿੰਡ ਦੇ ਸਰਪੰਚ ਵੱਲੋਂ ਵੀ ਘਰ-ਘਰ ਜਾ ਕੇ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕੀ ਵੈਕਸੀਨੇਸ਼ਨ ਲਵਾਉਣ ਤਾਂ ਜੋ ਕੋਰੋਨਾ ਮਹਾਂਮਾਰੀ ਤੋਂ ਬਚਿਆ ਜਾ ਸਕੇ।