ਪਟਿਆਲਾ: ਇੱਕ ਆਸ਼ਾ ਵਰਕਰ ਸਮੇਤ ਚਾਰ ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ - ਸਿਵਲ ਸਰਜਨ
ਪਟਿਆਲਾ: ਜ਼ਿਲ੍ਹੇ ਵਿੱਚ ਕੋਰੋਨਾ ਦੇ ਚਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਮਾਮਲਿਆਂ ਵਿੱਚੋਂ ਇੱਕ ਆਸ਼ਾ ਵਰਕਰ ਵੀ ਸ਼ਾਮਲ ਹੈ। ਬਾਕੀ ਤਿੰਨ ਵਿੱਚੋਂ ਇੱਕ ਮਹਿਲਾ ਜੋ ਦਿੱਲੀ ਤੋਂ ਵਾਪਸ ਆਈ ਸੀ ਅਤੇ ਦੋ ਵਿਅਕਤੀ ਕੁਵੈਤ ਤੋਂ ਵਾਪਸ ਪਰਤੇ ਸਨ ਦੀ ਕੋਰੋਨਾ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਸਾਰਿਆਂ ਨੂੰ ਇਲਾਜ ਲਈ ਰਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਰੱਖਿਆ ਗਿਆ ਹੈ। ਇਸ ਦੀ ਜਾਣਕਾਰੀ ਸਿਵਲ ਸਰਜਨ ਡਾਕਟਰ ਹਰੀਸ਼ ਮਲਹੋਤਰਾ ਨੇ ਮੀਡੀਆ ਨਾਲ ਸਾਂਝੀ ਕੀਤੀ ਹੈ।