ਘਰ ਤੋਂ ਬਾਹਰ ਜਾਣ ਵਾਲੇ ਲੋਕਾਂ ਨੂੰ ਡੱਕ ਰਹੀ ਹੈ ਕੋਰੋਨਾ ਡੈਣ - ਅਜਨਾਲਾ
ਅਜਨਾਲਾ: ਕੋਰੋਨਾ ਵਾਇਰਸ ਦੀ ਮਹਾਂਮਾਰੀ ਪੂਰੇ ਵਿਸ਼ਵ ਵਿੱਚ ਫੈਲੀ ਹੋਈ ਹੈ। ਸਰਕਾਰ ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਘਰਾਂ ਵਿੱਚ ਰਹਿਣ ਦੀ ਅਪੀਲ ਕਰ ਰਹੀ ਹੈ। ਇਸ ਤਹਿਤ ਹੀ ਅਜਨਾਲਾ 'ਚ ਕੋਰੋਨਾ ਵਾਇਰਸ ਤੋਂ ਜਾਗਰੂਕ ਕਰਨ ਇੱਕ ਅਨੋਖਾ ਹੀ ਢੰਗ ਅਪਣਾਇਆ ਗਿਆ ਹੈ। ਦੱਸ ਦਈਏ, ਇੱਕ ਵਿਅਕਤੀ ਆਪਣੇ ਆਪ ਨੂੰ ਕੋਰੋਨਾ ਡੈਣ ਕਹਿੰਦਾ ਹੈ ਜੋ ਕਿ ਲੋਕਾਂ ਨੂੰ ਘਰ ਵਿੱਚ ਰਹਿਣ ਦੀ ਅਪੀਲ ਕਰ ਰਿਹਾ ਹੈ। ਇਹ ਕੋਰੋਨਾ ਡੈਣ ਆਪਣੇ ਆਪ ਨੂੰ ਬਿੱਲਾ ਕਹਿੰਦਾ ਹੈ ਜੋ ਕਿ ਬਿਨਾਂ ਵਜ੍ਹਾ ਘਰ ਤੋਂ ਬਾਹਰ ਜਾਣ ਵਾਲੇ ਲੋਕਾਂ ਨੂੰ ਬਾਹਰ ਜਾਣ ਤੋਂ ਰੋਕ ਰਿਹਾ ਹੈ। ਇਸ ਸਬੰਧੀ ਏਐਸਆਈ ਕਰਮਪਾਲ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨ ਲਈ ਕੋਰੋਨਾ ਡੈਣ ਬਣਾਈ ਗਈ ਹੈ, ਜੋ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਲਈ ਜਾਗਰੂਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਕੋਈ ਇਸ ਦੇ ਬਾਵਜੂਦ ਘਰ ਤੋਂ ਬਾਹਰ ਆਉਂਦਾ ਹੈ ਤਾਂ ਉਸ ਵਿਰੁੱਧ ਕਰਫਿਊ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ ਕੀਤਾ ਜਾਵੇਗਾ।