ਪੰਜਾਬ ਅਤੇ ਹਰਿਆਣਾ ਦੇ ਨਿਆਂਕ ਅਧਿਕਾਰੀਆਂ 'ਤੇ ਵੀ ਕੋਰੋਨਾ ਦਾ ਕਹਿਰ ਜਾਰੀ - ਕੋਰੋਨਾ ਦਾ ਕਹਿਰ ਜਾਰੀ
ਚੰਡੀਗੜ੍ਹ: ਕੋਰੋਨਾ ਵਾਇਰਸ ਪੰਜਾਬ ਅਤੇ ਹਰਿਆਣਾ ਦੇ ਨਿਆਂਕ ਅਧਿਕਾਰੀਆਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਰਿਹਾ ਹੈ। ਤਾਜ਼ਾ ਮਾਮਲਾ ਹਰਿਆਣਾ ਦੇ ਅੰਬਾਲਾ ਅਤੇ ਯਮੁਨਾਨਗਰ ਦੇ ਸੈਸ਼ਨ ਜੱਜਾਂ ਦੇ ਕੋਰੋਨਾ ਪੀੜਤ ਹੋਣ ਤੋਂ ਬਾਅਦ ਸਾਹਮਣੇ ਆਇਆ ਹੈ। ਇਸ ਤਰ੍ਹਾਂ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵੀ ਲਗਾਤਾਰ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸੇ ਕਾਰਨ ਹੀ ਹਾਈ ਕੋਰਟ ਅਤੇ ਬਾਕੀ ਅਦਾਲਤਾਂ ਨੂੰ ਖੋਲਿ੍ਹਆ ਨਹੀਂ ਜਾ ਰਿਹਾ ਹੈ।