ਚੰਡੀਗੜ੍ਹ 'ਚ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ ਹੋਈ 115 - covid19
ਚੰਡੀਗੜ੍ਹ: ਚੰਡੀਗੜ੍ਹ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਮੰਗਲਵਾਰ ਨੂੰ 13 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਚੰਡੀਗੜ੍ਹ ਵਿੱਚ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 115 ਹੋ ਗਈ ਹੈ। ਚੰਡੀਗੜ੍ਹ ਦੇ ਹੌਟਸਪੌਟ ਇਲਾਕੇ ਬਾਪੂਧਾਮ ਵਿੱਚੋਂ ਅੱਜ 10 ਮਾਮਲੇ ਸਾਹਮਣੇ ਆਏ ਹਨ। ਬਾਕੀ 3 ਮਾਮਲਿਆਂ ਵਿੱਚ 1 ਧਨਾਸ ਅਤੇ 2 ਸੈਕਟਰ 30 ਵਿੱਚੋਂ ਆਏ ਹਨ। ਬੀਤੇ ਦਿਨ ਚੰਡੀਗੜ੍ਹ ਵਿੱਚ ਕੋਰੋਨਾ ਦੇ 5 ਮਾਮਲੇ ਸਾਹਮਣੇ ਆਏ ਸਨ।