ਕੋਵਿਡ-19: ਬੀਐੱਸਐਫ ਵੱਲੋਂ ਸਰਹੱਦੀ ਇਲਾਕੇ ਦੇ ਪਿੰਡਾਂ ਨੂੰ ਸੈਨੇਟਾਈਜ਼ ਕਰਨ ਦਾ ਕੰਮ ਜਾਰੀ - 14 ਬਟਾਲੀਅਨ ਬੀਐੱਸਐਫ
ਤਰਨ ਤਾਰਨ: ਪੰਜਾਬ 'ਚ ਕੋਰੋਨਾ ਪੀੜਤਾਂ ਦੀ ਗਿਣਤੀ 400 ਤੋਂ ਵੱਧ ਹੋ ਚੁੱਕੀ ਹੈ। ਇਸ ਦੇ ਚਲਦੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਜ਼ਿਲ੍ਹਾ ਪ੍ਰਸ਼ਾਸਨ ਤੇ ਹੋਰਨਾਂ ਕਈ ਸੰਸਥਾਵਾਂ ਵੱਲੋਂ ਸ਼ਹਿਰ ਨੂੰ ਸੈਨੇਟਾਈਜ਼ ਕਰਨ ਦਾ ਕੰਮ ਜਾਰੀ ਹੈ। ਇਸੇ ਕੜੀ 'ਚ ਤਰਨ ਤਾਰਨ ਦੇ ਕਸਬਾ ਖੇਮਕਰਨ 'ਚ ਬੀਐੱਸਐਫ ਦੀ 14 ਬਟਾਲੀਅਨ 'ਚ ਪੂਰੇ ਕਸਬੇ ਨੂੰ ਸੈਨੇਟਾਈਜ਼ ਕਰਨ ਦਾ ਕੰਮ ਜਾਰੀ ਹੈ। ਇਸ ਦੌਰਾਨ ਇਥੋਂ ਦੇ ਬੀਡੀਓ ਅਫਸਰ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਤੇ ਆਮ ਲੋਕ ਵੀ ਇਸ ਕੰਮ 'ਚ ਬੀਐੱਸਐਫ ਦਾ ਸਹਿਯੋਗ ਦੇ ਰਹੇ ਹਨ। ਬੀਤੇ ਦਿਨੀਂ ਇੱਥੇ ਦੋ ਕੋਰੋਨਾ ਪੌਜ਼ੀਟਿਵ ਮਰੀਜ਼ ਪਾਏ ਗਏ, ਜਿਸ ਤੋਂ ਬਾਅਦ ਪ੍ਰਸ਼ਾਸਨ ਹੋਰ ਚੌਕਨਾ ਹੋ ਗਿਆ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਘਰਾਂ 'ਚ ਰਹਿ ਕੇ ਖ਼ੁਦ ਦਾ ਬਚਾਅ ਕਰਨ ਦੀ ਅਪੀਲ ਕੀਤੀ ਗਈ ਹੈ। ਡੀਆਈਜੀ ਫਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਰਹੱਦੀ ਇਲਾਕੇ ਦੀ ਤਕਰੀਬਨ 8 ਤੋਂ ਵੱਧ ਪਿੰਡਾਂ ਨੂੰ ਸੈਨੇਟਾਈਜ਼ ਕੀਤਾ ਜਾਵੇਗਾ।