ਕੋਵਿਡ-19: ਸਿਤਹ ਮੰਤਰੀ ਨੇ ਲੁਧਿਆਣਾ ਦਾ ਕੀਤਾ ਦੌਰਾ, ਸਥਿਤੀ ਦਾ ਲਿਆ ਜਾਇਜ਼ਾ - ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ
ਲੁਧਿਆਣਾ: ਕੋਰੋਨਾ ਵਾਇਰਸ ਨੂੰ ਲੈ ਕੇ ਰੈੱਡ ਜ਼ੋਨ ਹੈ ਅਤੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਲੁਧਿਆਣਾ ਪਹੁੰਚੇ। ਇਸ ਦੌਰਾਨ ਉਨ੍ਹਾਂ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਨਾਲ ਇੱਕ ਬੈਠਕ ਕੀਤੀ ਜਿਸ ਵਿੱਚ ਡੀਸੀ, ਲੋਕ ਸਭਾ ਮੈਂਬਰ ਰਵਨੀਤ ਬਿੱਟੂ ਸਣੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਅਤੇ ਆਗੂ ਮੌਜੂਦ ਰਹੇ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਕੋਰੋਨਾ ਸਬੰਧੀ ਸਥਿਤੀ ਪੂਰੀ ਤਰ੍ਹਾਂ ਨਾਲ ਨਜ਼ਰ ਰੱਖੀ ਜਾ ਰਹੀ ਹੈ। ਮੰਤਰੀ ਨੇ ਕਿਹਾ ਕਿ ਹੁਣ ਲੁਧਿਆਣਾ ਜ਼ਿਲ੍ਹੇ ਵਿੱਚ ਜਲਦ ਹੀ ਸਥਿਤੀ ਨੂੰ ਕਾਬੂ ਕੀਤਾ ਜਾਵੇਗਾ।