ਕੋਵਿਡ-19: ਵਿਜੈ ਇੰਦਰ ਸਿੰਗਲਾ ਨੇ ਸਕੂਲਾਂ ਬਾਰੇ ਦਿੱਤੀ ਜਾਣਕਾਰੀ - Vijay Inder Singla
ਕੋਰੋਨਾ ਵਾਇਰਸ ਦੇ ਵੱਧ ਰਹੇ ਖ਼ਤਰੇ ਨੂੰ ਧਿਆਨ ਵਿੱਚ ਰੱਖ ਹੋਏ ਸੂਬਾ ਸਰਕਾਰ ਵੀ ਸਾਵਧਾਨੀ ਵਰਤ ਦੀ ਹੋਈ ਦਿਖਾਈ ਦੇ ਰਹੀ ਹੈ। ਪੰਜਾਬ ਸਰਕਾਰ ਨੇ ਸੂਬਾ ਵਿੱਚਲੇ ਸਾਰੇ ਸਕੂਲ ਨੂੰ 31 ਮਾਰਚ ਤੱਕ ਬੰਦ ਰੱਖਣ ਦਾ ਫੈਸਲਾ ਲਿਆ ਹੈ। ਇਸ ਦੀ ਜਾਣਕਾਰੀ ਸਿੱਖਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦਿੰਦੇ ਹੋਏ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਤੇ ਕੇਂਦਰ ਸਕਰਾਰ ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਨਿੱਜੀ ਅਤੇ ਸਰਕਾਰੀ ਸਕੂਲਾਂ 'ਤੇ ਇਹ ਫੈਸਲਾ ਲਾਗੂ ਹੋਵੇਗਾ। ਸਿੰਗਾਲ ਨੇ ਕਿਹਾ ਕਿ ਸਿਰਫ ਇਮਤਿਹਾਨ ਦੇਣ ਲਈ ਸਕੂਲਾਂ ਨੂੰ ਖੋਲ੍ਹਿਆ ਜਾਵੇਗਾ।