ਪੰਜਾਬ

punjab

By

Published : May 2, 2020, 2:34 PM IST

ETV Bharat / videos

ਕੋਵਿਡ-19: ਪੰਜਾਬ ਤੇ ਹਰਿਆਣਾ ਬਾਰ ਕੌਂਸਲ ਨੇ ਵਕੀਲ ਦੇ ਖਾਤਿਆਂ 'ਚ ਪਾਏ 5000 ਰੁਪਏ

ਚੰਡੀਗੜ੍ਹ: ਕੋਰੋਨਾ ਨੂੰ ਰੋਕਣ ਦੇ ਲਈ ਕੀਤੇ ਗਏ ਲੌਕਡਾਊਨ ਦੇ ਚੱਲਦੇ ਜ਼ਿਲ੍ਹਾ ਅਦਾਲਤਾਂ ਤੇ ਹਾਈਕੋਰਟ ਦਾ ਕੰਮਕਾਜ ਵੀ ਪ੍ਰਭਾਵਿਤ ਹੋ ਰਿਹਾ ਹੈ। ਵਕੀਲ ਵਿਹਲੇ ਘਰਾਂ 'ਚ ਬੈਠੇ ਨੇ ਜਦਕਿ ਅਦਾਲਤ ਸਿਰਫ ਜ਼ਰੂਰੀ ਕੇਸਾਂ ਦੀ ਹੀ ਸੁਣਵਾਈ ਕਰ ਰਹੀਆਂ ਹਨ। ਅਜਿਹੇ ਹਾਲਾਤਾਂ ਦੇ ਵਿੱਚ ਵਕੀਲਾਂ ਨੂੰ ਘਰ ਚਲਾਉਣਾ ਮੁਸ਼ਕਿਲ ਹੋ ਰਿਹਾ ਹੈ, ਜਿਸ ਨੂੰ ਵੇਖਦੇ ਹੋਏ ਬਾਰ ਕੌਂਸਲ ਪੰਜਾਬ ਤੇ ਹਰਿਆਣਾ ਵੱਲੋਂ ਜ਼ਰੂਰਤਮੰਦ ਵਕੀਲਾਂ ਨੂੰ ਪੰਜ-ਪੰਜ ਹਜ਼ਾਰ ਦੀ ਆਰਥਿਕ ਮਦਦ ਕੀਤੀ ਗਈ। ਪੰਜਾਬ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਕਰਨਜੀਤ ਸਿੰਘ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

ABOUT THE AUTHOR

...view details