ਲਾਵਾਰਿਸ ਗਊਧਨ ਨੂੰ ਗਊਸ਼ਾਲਾਵਾਂ ਵਿੱਚ ਪਹੁੰਚਾਇਆ - ਮੋਹਾਲੀ ਕੈਟਲ ਪਾਊਂਡ ਮੱਗਰਾ
ਮੋਹਾਲੀ: ਪੰਜਾਬ ਗਊ ਸੇਵਾ ਕਮਿਸ਼ਨ ਨੇ ਹਾਈਵੇ ਦੇ ਉਪਰ ਘੁੰਮ ਰਹੇ ਗਊਧਨ ਕਾਰਨ ਹੋਣ ਵਾਲੇ ਸੜਕੀ ਹਾਦਸਿਆਂ ਨੂੰ ਰੋਕਣ ਲਈ ਅਤੇ ਗਊਧਨ ਦੀ ਸੁਰੱਖਿਆ ਅਤੇ ਸਾਂਭ-ਸੰਭਾਲ ਲਈ ਮੋਹਾਲੀ ਜ਼ਿਲ੍ਹੇ ਦੇ ਸਰਕਾਰੀ ਕੈਟਲ ਪਾਊਂਡ ਮੱਗਰਾ (ਲਾਲੜੂ) ਵਿਖੇ ਪਹਚਾਉਣ ਲਈ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਦੌਰਾਨ ਇਲਾਕੇ ਦੇ ਲਗਭਗ 95 ਲਾਵਾਰਿਸ ਗਊਧਨ ਨੂੰ ਗਊਸ਼ਾਲਾਵਾਂ ਵਿੱਚ ਪਹੁੰਚਾਇਆ। ਇਸ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਇਰਸ ਚੇਅਰਮੈਨ ਨੇ ਕਿਹਾ ਕਿ ਇਨ੍ਹਾਂ ਪੰਜਾਬ ਗਊ ਸੇਵਾ ਕਮਿਸ਼ਨ ਲਾਵਾਰਿਸ ਅਤੇ ਬੇਸਹਾਰਾ ਗਊਧਨ ਦੀ ਸਮੱਸਿਆ ਦੇ ਹੱਲ ਲਈ ਵਚਨਵੱਧ ਹੈ।