ਕਰਫਿਊ ਨੂੰ ਲੈ ਕੇ ਜਲੰਧਰ ਵਿੱਚ ਸੀਆਰਪੀਐਫ ਤਾਇਨਾਤ - Jalandhar CRPF latest news
ਜਲੰਧਰ: ਪੰਜਾਬ ਵਿੱਚ ਲਗਾਏ ਗਏ ਕਰਫਿਊ ਦੇ ਬਾਅਦ ਲੋਕਾਂ ਵੱਲੋਂ ਉਸ ਦੀ ਉਲੰਘਣਾ ਬਾਰ-ਬਾਰ ਕੀਤੇ ਜਾਣ ਤੋਂ ਬਾਅਦ ਹੁਣ ਪੁਲਿਸ ਨੇ ਇਸ ਕੰਮ ਲਈ ਸੀਆਰਪੀਐਫ ਦੀ ਸਹਾਇਤਾ ਲਈ ਹੈ। ਪ੍ਰਸ਼ਾਸਨ ਵੱਲੋਂ ਸੀਆਰਪੀਐਫ ਦੇ ਸੀਨੀਅਰ ਅਫਸਰਾਂ ਨਾਲ ਗੱਲ ਕਰਕੇ ਜਲੰਧਰ ਵਿੱਚ ਲੋਕਲ ਸੀਆਰਪੀਐੱਫ ਦੀਆਂ 6 ਕੰਪਨੀਆਂ ਅਲੱਗ-ਅਲੱਗ ਥਾਵਾਂ 'ਤੇ ਤਾਇਨਾਤ ਕੀਤੀਆਂ ਗਈਆਂ ਹਨ। ਜਲੰਧਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਕੰਪਨੀਆਂ ਜਲੰਧਰ ਦੇ ਉਨ੍ਹਾਂ ਇਲਾਕਿਆਂ ਵਿੱਚ ਤਾਇਨਾਤ ਰਹਿਣਗੀਆਂ, ਜਿੱਥੇ ਲੋਕਾਂ ਦੀ ਭੀੜ ਜ਼ਿਆਦਾ ਦੇਖਣ ਨੂੰ ਮਿਲਦੀ ਹੈ।